Punjab: ਵਿਵਾਦਾਂ ਮਗਰੋਂ ਸੁਨੰਦਾ ਸ਼ਰਮਾ ਤੇ ਪਿੰਕੀ ਧਾਲੀਵਾਲ ਦਾ ਹੋਇਆ ਸਮਝੌਤਾ

ਚੰਡੀਗੜ੍ਹ, 3 ਜੂਨ ( ਵਿਸ਼ਵ ਵਾਰਤਾ) : ਬੀਤੇ ਕੁਝ ਦਿਨਾਂ ਤੋਂ ਵਿਵਾਦਾਂ ‘ਚ ਰਹੇ (Punjab) ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਲੈ ਕੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ਗਾਇਕਾ ਸੁਨੰਦਾ ਸ਼ਰਮਾ ਤੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੇ ਸਮਝੌਤਾ ਕਰ ਲਿਆ ਹੈ।
ਦੱਸ ਦਈਏ ਕਿ ਵਿਵਾਦਾਂ ਮਗਰੋਂ ਮਾਮਲਾ ਰੱਦ ਕਰਨ ਲਈ ਇਕ ਪਟੀਸ਼ਨ ਪਾਈ ਗਈ ਸੀ। ਹਾਈ ਕੋਰਟ ਨੇ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਤੇ ਐੱਫ. ਆਈ. ਆਰ. ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਸੰਗੀਤ ਕੰਪਨੀ ਦੀ ਨਿਰਮਾਤਾ ਪਿੰਕੀ ਧਾਲੀਵਾਲ ਵਿਰੁੱਧ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਧੋਖਾਧੜੀ ਦੀ ਕੋਸ਼ਿਸ਼, ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਅਤੇ ਆਰਥਿਕ ਸ਼ੋਸ਼ਣ ਦੇ ਦੋਸ਼ ਵਿੱਚ ਕੇਸ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਉਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦੇ ਦਿੱਤੀ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿੰਕੀ ਧਾਲੀਵਾਲ ਦੀ ਰਿਹਾਈ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਉਸਨੂੰ ਥਾਣੇ ਤੋਂ ਰਿਹਾਅ ਕਰ ਦਿੱਤਾ ਗਿਆ ਸੀ।























