• Latest
  • Trending
ਹਰਸਿਮਰਤ ਬਾਦਲ ਵੱਲੋਂ ਸੱਜਣ ਕੁਮਾਰ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ

ਹਰਸਿਮਰਤ ਬਾਦਲ ਵੱਲੋਂ ਸੱਜਣ ਕੁਮਾਰ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਬਾਦਲ ਵੱਲੋਂ ਸੱਜਣ ਕੁਮਾਰ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ

December 17, 2018
in ਪੰਜਾਬ
ਹਰਸਿਮਰਤ ਬਾਦਲ ਵੱਲੋਂ ਸੱਜਣ ਕੁਮਾਰ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ

ਹਰਸਿਮਰਤ ਬਾਦਲ ਵੱਲੋਂ ਸੱਜਣ ਕੁਮਾਰ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ
ਚੰਡੀਗੜ•/17 ਦਸੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਗਾਂਧੀ ਪਰਿਵਾਰ ਦੇ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਦਿੱਲੀ ਹਾਈ ਕੋਰਟ ਨੇ ਸਮੂਹਿਕ ਕਤਲੇਆਮ ਦੇ ਇੱਕ ਕੇਸ ਵਿਚ ਗਾਂਧੀ ਪਰਿਵਾਰ ਦੇ ਵਫ਼ਾਦਾਰ ਸੱਜਣ ਕੁਮਾਰ ਨੂੰ ਸਜ਼ਾ ਸੁਣਾਉਦਿਆਂ ਸਿਆਸੀ ਪੁਸ਼ਤਪਨਾਹੀ ਦਾ ਲਾਭ ਲੈਣ ਵਾਲੇ ਸਾਰੇ ਦੋਸ਼ੀਆਂ ਦਾ ਜ਼ਿਕਰ ਕੀਤਾ ਸੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਜੁਆਬ ਦੇਵੇ ਕਿ  ਉਸ ਨੇ ਸਿੱਖ ਕਤਲੇਆਮ ਵਿਚ ਕਾਂਗਰਸ ਦੀ ਭੂਮਿਕਾ ਨਾ ਹੋਣ ਦਾ ਝੂਠ ਕਿਉਂ ਬੋਲਿਆ ਸੀ?
ਇੱਥੇ ਦਿੱਲੀ ਹਾਈਕੋਰਟ ਦੇ ਸੱਜਣ ਕੁਮਾਰ ਵਿਰੁੱਧ ਆਏ ਫੈਸਲੇ ਮਗਰੋਂ ਸੀਨੀਅਰ ਅਕਾਲੀ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਇਸ ਫੈਸਲੇ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਸਭ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਉਹਨਾਂ ਪੁਰਾਣੇ ਕੇਸਾਂ ਨੂੰ ਮੁੜ ਖੁੱਲ•ਵਾਉਣ ਦੇ ਫੈਸਲੇ ਸਦਕਾ ਸੰਭਵ ਹੋ ਪਾਇਆ ਹੈ, ਜਿਹਨਾਂ ਨੂੰ ਕਾਂਗਰਸ ਨੇ ਬੰਦ ਕਰਵਾ ਦਿੱਤਾ ਸੀ। ਉਹਨਾਂ ਕਿਹਾ ਕਿ ਸ੍ਰੀ ਮੋਦੀ ਨੇ ਇਹਨਾਂ ਕੇਸਾਂ ਦੀ ਦੁਬਾਰਾ ਜਾਂਚ ਲਈ ਸਿਟ ਦਾ ਗਠਨ ਕੀਤਾ।
ਇਹ ਟਿੱਪਣੀ ਕਰਦਿਆਂ ਕਿ ਸਿਰਫ ਸੱਜਣ ਨੂੰ ਨਹੀਂ, ਇਸ ਫੈਸਲੇ ਨੇ ਪੂਰੀ ਕਾਂਗਰਸ ਪਾਰਟੀ ਨੂੰ ਕਟਿਹਰੇ ਵਿਚ ਖੜ•ਾ ਕਰ ਦਿੱਤਾ ਹੈ, ਬੀਬੀ ਬਾਦਲ ਨੇ ਕਿਹਾ ਕਿ ਹੁਣ ਅਦਾਲਤਾਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਿਆਸੀ ਪੁਸ਼ਤਪਨਾਹੀ ਕਰਕੇ 1984 ਦੇ ਪੀੜਤਾਂ ਨੂੰ ਇਨਸਾਫ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ 1984 ਕਤਲੇਆਮ ਕੇਸ ਵਿਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸਾਥਣ ਵਜੋਂ ਉਸ ਦੀ ਭੂਮਿਕਾ ਬਾਰੇ ਪੁੱਛਗਿੱਛ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਰਾਹੁਲ ਗਾਂਧੀ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਸ ਨੇ ਇਹ ਝੂਠ ਕਿਉਂ ਬੋਲਿਆ ਸੀ ਕਿ ਕਾਂਗਰਸ ਪਾਰਟੀ ਦੀ 1984 ਕਤਲੇਆਮ ਵਿਚ ਕੋਈ ਭੂਮਿਕਾ ਨਹੀਂ ਸੀ।
ਇਹ ਟਿੱਪਣੀ ਕਰਦਿਆਂ ਕਿ ਸੱਜਣ ਵਿਰੁੱਧ ਅੱਜ ਦੇ ਫੈਸਲੇ ਨੇ ਪੀੜਤਾਂ ਅੰਦਰ ਆਸ ਦੀ ਕਿਰਨ ਜਗਾਈ ਹੈ, ਬੀਬੀ ਬਾਦਲ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਜਲਦੀ ਹੀ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਦਾ ਵੀ ਇਹੋ ਹਸ਼ਰ ਹੋਵੇਗਾ। ਉਹਨਾਂ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਕੇ ਉਸ ਦੀ ਪੁਸ਼ਤਪਨਾਹੀ ਜਾਰੀ ਰੱਖਣ ਲਈ ਕਾਂਗਰਸ ਦੀ ਝਾੜਝੰਬ ਕੀਤੀ।
ਬੀਬੀ ਬਾਦਲ ਨੇ ਇਹ ਇਤਿਹਾਸਕ ਫੈਸਲਾ ਸੁਣਾਉਣ ਲਈ ਮਾਣਯੋਗ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਨਿਆਂ ਵਿਵਸਥਾ ਵਿਚ ਭਰੋਸਾ ਹੋਰ ਪੱਕਾ ਹੋ ਗਿਆ ਹੈ। ਉੁਹਨਾਂ ਕਿਹਾ ਕਿ ਇਸ ਮਾਮਲੇ ਵਿਚ ਇਨਸਾਫ ਦਾ ਪਹੀਆ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਨਾਨਵਤੀ ਕਮਿਸ਼ਨ ਨੇ ਘੁਮਾਇਆ ਸੀ, ਪਰ ਲਗਾਤਾਰ ਆਈਆਂ ਕਾਂਗਰਸ ਸਰਕਾਰਾਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਲਈ ਇਸ ਪਹੀਏ ਨੂੰ ਰੋਕ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 2014 ਵਿਚ ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਇਆ ਸੀ। ਪ੍ਰਧਾਨ ਮੰਤਰੀ ਨੇ ਸਿਟ ਦਾ ਗਠਨ ਕਰਵਾਇਆ, ਜਿਸ ਨੇ ਪੁਰਾਣੇ ਕੇਸਾਂ ਨੂੰ ਦੁਬਾਰਾ ਤੋਂ ਖੋਲਿ•ਆ, ਜਿਸ ਸਦਕਾ ਦੋ ਦੋਸ਼ੀਆਂ ਨੂੰ ਨਰੇਸ਼ ਯਾਦਵ ਅਤੇ ਯਸ਼ਪਾਲ ਨੂੰ 1984 ਨਾਲ ਸੰਬੰਧਿਤ ਇਕ ਮਾਮਲੇ ਵਿਚ ਸਜ਼ਾ ਹੋਈ।
ਇਹ ਟਿੱਪਣੀ ਕਰਦਿਆਂ ਕਿ ਉਹਨਾਂ ਨੇ 1984 ਦੇ ਦੁਖਾਂਤ ਨੂੰ ਬਹੁਤ ਨੇੜਿਓ ਤੱਕਿਆ ਹੈ, ਬੇਸ਼ੱਕ ਉਹ ਖੁਸ਼ਕਿਸਮਤ ਰਹੀ ਕਿ ਉਸ ਦਾ ਨੁਕਸਾਨ ਨਹੀਂ ਹੋਇਆ,ਬੀਬੀ ਬਾਦਲ ਨੇ ਕਿਹਾ ਕਿ  ਉਹ ਉਹਨਾਂ ਵਿਧਵਾਵਾਂ ਦਾ ਦੁੱਖ ਸਮਝ ਸਕਦੇ ਹਨ, ਜਿਹਨਾਂ ਨੂੰ ਇਸ ਦੁਖਾਂਤ ਮਗਰੋਂ ਇਨਸਾਫ ਲੈਣ ਲਈ 34 ਸਾਲ ਉਡੀਕ ਕਰਨੀ ਪਈ ਹੈ। ਉਹਨਾਂ ਕਿਹਾ ਕਿ ਮੈਂ ਲੜਕੀ ਵਜੋਂ ਸ਼ਰਨਾਰਥੀ ਕੈਂਪਾਂ ਵਿਚ ਕੰਮ ਕੀਤਾ ਹੈ, ਜਿੱਥੇ 1984 ਕਤਲੇਆਮ ਦੇ ਵਿਛੋੜੇ ਪਰਿਵਾਰਾਂ ਨੂੰ ਮਿਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ। ਮੈਂ ਸੰਸਦ ਵਿਚ ਆਪਣੀ ਪਹਿਲੀ ਤਕਰੀਰ ਦੇਣ ਲਈ ਵੀ ਇਸ ਮੁੱਦੇ ਨੂੰ ਹੀ ਚੁਣਿਆ ਸੀ।
ਇਸ ਮੌਕੇ ਉੱਪਰ ਬੋਲਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਅਦਾਲਤ ਵਿਚ ਸੱਜਣ ਦੇ ਬਚਾਓ ਪੱਖ ਵਕੀਲ ਵਜੋਂ ਸੀਨੀਅਰ ਕਾਂਗਰਸੀ ਕਪਿਲ ਸਿੱਬਲ ਦਾ ਬੇਟਾ ਅਮਿਤ ਸਿੱਬਲ ਕੇਸ ਲੜਿਆ ਸੀ। ਉਹਨਾਂ ਕਿਹਾ ਕਿ  ਇਹ ਸਭ ਗਾਂਧੀ ਪਰਿਵਾਰ ਵੱਲੋਂ ਦਿੱਤੀ ਨਿੱਜੀ ਦਖ਼ਲਅੰਦਾਜ਼ੀ ਕਰਕੇ ਹੀ ਵਾਪਰ ਸਕਦਾ ਹੈ। ਸੀਨੀਅਰ ਆਗੂ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਉਹਨਾਂ ਦੀ ਨਿੱਜੀ ਰਾਇ ਇਹ ਹੈ ਕਿ ਅਦਾਲਤਾਂ ਨੇ ਕਾਂਗਰਸ ਪਾਰਟੀ ਨੂੰ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਦੀ ਦੋਸ਼ੀ ਮੰਨਿਆ ਹੈ, ਇਸ ਲਈ ਚੋਣ ਕਮਿਸ਼ਨ ਨੂੰ ਤੁਰੰਤ ਇਸ ਪਾਰਟੀ ਦੀ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
2 days ago
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 