CM ਮਾਨ ਨੇ ਲਗਾਤਾਰ ਤੀਜੇ ਦਿਨ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (CM) ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਤੀਜੇ ਦਿਨ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਸੱਦੀ ਗਈ ਹੈ। ਲੁਧਿਆਣਾ ਪੱਛਮੀ ਚੋਣਾਂ ਤੋਂ ਪਹਿਲਾਂ ਸੱਦੀ ਇਸ ਮੀਟਿੰਗ ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਮੰਨਿਆ ਜਾ ਰਿਹਾ ਹੈ ਕਿ ਭਲਕੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੇਗੀ।
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚ ‘ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਗਏ ਵਾਅਦੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਅਨੁਸੂਚਿਤ ਜਾਤੀ ਪਰਿਵਾਰਾਂ ‘ਤੇ 68 ਕਰੋੜ ਰੁਪਏ ਦਾ ਕਰਜ਼ਾ ਸੀ। 31 ਮਾਰਚ, 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਨਾਲ 4727 ਪਰਿਵਾਰਾਂ ਨੂੰ ਲਾਭ ਹੋਵੇਗਾ।
ਇਸ ਤੋਂ ਪਹਿਲਾਂ ਕੱਲ੍ਹ ਹੋਈ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵਧੀਆ ਨੀਤੀ ਹੈ। ਇਸ ਨੀਤੀ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























