Punjab : ਅੱਜ ਲਗਾਤਾਰ ਤੀਜੇ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ) Punjab : ਅੱਜ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਤੇ ਮੰਗਲਵਾਰ ਨੂੰ ਵੀ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਹੋਈਆਂ ਹਨ।

ਅੱਜ ਦੀ ਮੀਟਿੰਗ ਦੁਪਹਿਰ 12 ਵਜੇ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮੀਟਿੰਗ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ’ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਦੱਸ ਦੇਈਏ ਕਿ ਬੀਤੇ ਕੱਲ੍ਹ ਹੋਈ ਕੈਬਨਿਟ ਦੀ ਮੀਟਿੰਗ ’ਚ SC ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। 4727 ਪਰਿਵਾਰਾਂ ਦੇ 68 ਕਰੋੜ ਦਾ ਕਰਜ਼ੇ ਮੁਆਫ਼ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























