Punjab ਵਾਸੀਆਂ ਲਈ ਅੱਜ ਹੋਵੇਗਾ ਵੱਡਾ ਐਲਾਨ; ਮੁੱਖ ਮੰਤਰੀ ਖੁਦ ਪ੍ਰੈਸ ਕਾਨਫਰੰਸ ਕਰਕੇ ਦੇਣਗੇ ਜਾਣਕਾਰੀ
– ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਦੇਣਗੇ ਪੰਜਾਬੀਆਂ ਨੂੰ ਖ਼ੁਸ਼ਖ਼ਬਰੀ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਇਕ ਹੋਰ ਮੀਟਿੰਗ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਤੋਂ ਬਾਅਦ ਲਗਾਤਾਰ ਤੀਜੇ ਦਿਨ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਦੁਪਹਿਰ 01:00 ਵਜੇ ਸੀਐਮਆਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਜਾ ਸਕਦਾ ਹੈ।
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਸਰਕਾਰ ਵਲੋਂ ਇਤਿਹਾਸਕ ਫ਼ੈਸਲਾ ਲਿਆ ਜਾ ਸਕਦਾ ਹੈ। ਕੈਬਨਿਟ ਦੀ ਮੀਟਿੰਗ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਛੋਟ ਮਿਲ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























