Punjab ਪੁਲਿਸ ਦਾ ਵੱਡਾ ACTION : 10-12 Youtubers ਨੂੰ ਭੇਜਿਆ ਨੋਟਿਸ
– ਪਾਕਿ ਲਈ ਜਾਸੂਸੀ ਦੇ ਇਲਜ਼ਾਮਾਂ ਤਹਿਤ ਅੱਜ ਇਕ ਨਾਮੀ ਯੂਟਿਊਬਰ ਨੂੰ ਕੀਤਾ ਕਾਬੂ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਅੱਜ ਇਕ ਨਾਮੀ ਯੂਟਿਊਬਰ ਨੂੰ ਗ੍ਰਿਫ਼ਤਾਰ ਕੀਤਾ। ਯੂਟਿਊਬਰ ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਲਾਨ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ਦਾ ਨਾਮ ‘ਜਾਨ ਮਹਲ’ ਹੈ। ਉਹ 3 ਵਾਰ ਪਾਕਿਸਤਾਨ ਦੀ ਯਾਤਰਾ ਵੀ ਕਰ ਚੁੱਕਾ ਹੈ। ਪੰਜਾਬ ਪੁਲਿਸ ਵੱਲੋਂ ਹੁਣ 10-12 ਯੂ-ਟਿਊਬਰਸ ਨੂੰ ਨੋਟਿਸ ਭੇਜੇ ਗਏ ਹਨ। ਹਾਲਾਂਕਿ ਇਸ ਬਾਰੇ ਅਜੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਕਿਉਕਿ ਪੰਜਾਬ ਪੁਲਿਸ ਨੇ ਅਜੇ ਤਕ ਕਿਸੇ ਵੀ ਨਾਮ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿਚ ਸੀ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਹਰਿਆਣਾ ਤੋਂ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸੰਪਰਕ ਵਿਚ ਸੀ। ਉਸ ਨੇ ਤਿੰਨ ਵਾਰ ਪਾਕਿਤਸਾਨ ਦੀ ਯਾਤਰਾ ਵੀ ਕੀਤੀ ਤੇ ਉਸ ਦੇ ਤਕਨੀਕੀ ਡਿਵਾਇਸਾਂ ਵਿਚ ਕਈ ਪਾਕਿਸਤਾਨ ਆਧਾਰਿਤ ਨੰਬਰ ਸਨ। ਉਨ੍ਹਾਂ ਕਿਹਾ ਕਿ ਵਿਆਪਕ ਜਾਸੂਸੀ-ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























