Monsoon Session: ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
– ਸੈਸ਼ਨ ਦੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ, ਪੜ੍ਹੋ ਕਾਰਨ

ਨਵੀ ਦਿੱਲੀ, 4 ਜੂਨ (ਵਿਸ਼ਵ ਵਾਰਤਾ): ਸੰਸਦ ਦੇ ਮਾਨਸੂਨ ਸੈਸ਼ਨ (Monsoon Session) ਦੀਆਂ ਤਰੀਕਾਂ ਦਾ ਐਲਾਨ ਕਰ ਕੀਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਸਰਕਾਰ ਨੇ ਇਹ ਐਲਾਨ ਆਪਰੇਸ਼ਨ ਸਿੰਦੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਵਿਰੋਧੀ ਧਿਰ ਦੀ ਲਗਾਤਾਰ ਮੰਗ ਵਿਚਕਾਰ ਕੀਤਾ ਹੈ।
ਸੈਸ਼ਨ ਦੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਸੰਸਦ ਸੈਸ਼ਨ ਵਿੱਚ ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜੰਗਬੰਦੀ ਬਾਰੇ ਬਿਆਨ ‘ਤੇ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।
ਇਸ ਤੋਂ ਪਹਿਲਾਂ ਸੰਸਦ ਦਾ ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਹੋਇਆ ਸੀ। ਪਹਿਲਾ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ 13 ਫਰਵਰੀ ਤੱਕ ਚੱਲਿਆ ਸੀ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ 10 ਮਾਰਚ ਨੂੰ ਸ਼ੁਰੂ ਹੋਇਆ ਸੀ ਅਤੇ 4 ਅਪ੍ਰੈਲ ਨੂੰ ਖਤਮ ਹੋਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























