• Latest
  • Trending
Yudh Nasheya Virudh : ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

Yudh Nasheya Virudh : ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yudh Nasheya Virudh : ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

June 4, 2025
in ਖਬਰਾਂ
Yudh Nasheya Virudh : ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

Yudh Nasheya Virudh : ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ

ਖਰੜ (ਐਸ ਏ ਐਸ ਨਗਰ), 4 ਜੂਨ(ਸਤੀਸ਼ ਕੁਮਾਰ ਪੱਪੀ) Yudh Nasheya Virudh : ਨਸ਼ਾ ਤਸਕਰਾਂ ‘ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਹਿੱਸੇ ਵਜੋਂ, ਐਸ ਏ ਐਸ ਨਗਰ ਪੁਲਿਸ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾਣਾ ਸਦਰ ਕੁਰਾਲੀ ਦੇ ਅਧਿਕਾਰ ਖੇਤਰ ਅਧੀਨ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ।

ਬੁੱਧਵਾਰ ਨੂੰ ਕੀਤੀ ਗਈ ਇਹ ਕਾਰਵਾਈ ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਡੀ ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ ਅਤੇ ਐਸ ਐਚ ਓ ਗੌਰਵਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਗਈ।

ਡੀ ਐਸ ਪੀ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਢਾਂਚਾ ਪਿੰਡ ਦੀ ਫਿਰਨੀ (ਪੰਚਾਇਤ ਜ਼ਮੀਨ) ‘ਤੇ ਪਿੰਡ ਦੇ ਹੀ ਵਸਨੀਕ ਇੱਕ ਨਸ਼ਾ ਤਸਕਰ, ਦਿਲਪ੍ਰੀਤ ਸਿੰਘ, ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਬਣਾਇਆ ਗਿਆ ਸੀ, ਜੋ ਇਸ ਸਮੇਂ ਐਨ ਡੀ ਪੀ ਐਸ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਿਰਾਸਤ ਵਿੱਚ ਹੈ। ਦੋਸ਼ੀ ਛੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਚਾਰ ਐਨ ਡੀ ਪੀ ਐਸ ਐਕਟ ਅਧੀਨ ਹਨ, ਜੋ ਰੋਪੜ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਰਜ ਹਨ।

ਸਭ ਤੋਂ ਗੰਭੀਰ ਦੋਸ਼ਾਂ ਵਿੱਚੋਂ ਇੱਕ ਵਿੱਚ, ਦਿਲਪ੍ਰੀਤ ਸਿੰਘ ‘ਤੇ 29 ਮਈ, 2022 ਨੂੰ ਸਦਰ ਕੁਰਾਲੀ ਪੁਲਿਸ ਸਟੇਸ਼ਨ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਚ 445 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਡੀ ਐਸ ਪੀ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਉਜਾਗਰ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਢਾਹੁਣ ਦੀ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੁਆਰਾ ਅਗਵਾਈ ਕੀਤੀ ਗਈ ਵੱਡੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨਾ ਹੈ।

ਐਸ ਐਸ ਪੀ ਹਰਮਨਦੀਪ ਸਿੰਘ ਹੰਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ, ਉਨ੍ਹਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਰਾਜ ਤੇ ਜ਼ਿਲ੍ਹਾ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਸਥਾਨਕ ਨਿਵਾਸੀਆਂ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੁਆਰਾ ਇਸ ਕਾਰਵਾਈ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਨਿਰੰਤਰ ਯਤਨਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਡੀ ਐਸ ਪੀ ਅਗਰਵਾਲ ਨੇ ਅੱਗੇ ਦੱਸਿਆ ਕਿ, ਹਾਲ ਹੀ ਦੇ ਮਹੀਨਿਆਂ ਵਿੱਚ, ਮੁੱਲਾਂਪੁਰ ਪੁਲਿਸ ਸਬ-ਡਵੀਜ਼ਨ ਨੇ 40 ਐਫ ਆਈ ਆਰਜ਼ ਦੇ ਸਬੰਧ ਵਿੱਚ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਕਈ ਦੋਸ਼ੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਹੈ।

ਇਸ ਤੋਂ ਇਲਾਵਾ, ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 68-ਐਫ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਾਹਨ ਕੁਰਕ/ਫ੍ਰੀਜ਼ ਕਰਨ ਦੇ ਦੋ ਮਾਮਲੇ ਅਤੇ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਮਨਜੂਰੀ ਲਈ ਸਮਰੱਥ ਅਥਾਰਟੀ ਨੂੰ ਭੇਜਿਆ ਗਿਆ ਹੈ। ਇਹ ਸਾਰੀ ਚਲ ਅਤੇ ਅਚਲ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਵਜੋਂ ਸ਼ਨਾਖਤ ਕੀਤੀ ਗਈ ਹੈ।

ਇਸ ਮੌਕੇ ਡਿਊਟੀ ਮੈਜਿਸਟ੍ਰੇਟ ਵਜੋਂ ਨਾਇਬ ਤਹਿਸੀਲਦਾਰ ਮਾਜਰੀ ਰਾਜਵੀਰ ਸਿੰਘ ਮਰਵਾਹ ਅਤੇ ਪੰਚਾਇਤ ਅਫ਼ਸਰ ਬਲਾਕ ਮਾਜਰੀ ਮਨਦੀਪ ਸਿੰਘ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabYudh Nasheya Virudh
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) ਅੰਡਰ-19 ਏਸ਼ੀਆ ਕੱਪ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 