• Latest
  • Trending
Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

15 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

18 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

June 4, 2025
in ਖਬਰਾਂ
Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਮਕਸਦ ਸੰਤਾਂ ਦੇ ਬਚਨਾਂ ਤੇ ਪਹਿਰਾ ਦੇਣਾ – ਉਪਕਾਰ ਸਿੰਘ ਸੰਧੂ , ਹਰਪਾਲ ਸਿੰਘ ਬਲੇਰ

ਅੰਮ੍ਰਿਤਸਰ, 4 ਜੂਨ (ਗੁਰਨਾਮ ਸਿੰਘ ਲਾਲੀ) Amritsar :  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 6 ਜੂਨ ਨੂੰ ਸ਼ਹੀਦੀ ਦਿਹਾੜੇ ਦੇ ਤੌਰ ‘ਤੇ ਮਨਾਉਣ ਦੀ ਰੀਤ ਲੰਮੇ ਸਮੇਂ ਤੋਂ ਨਿਭਾਈ ਜਾਂਦੀ ਆ ਰਹੀ ਹੈ। ਇਹ ਦਿਨ ਸਿਰਫ ਯਾਦਗਾਰੀ ਨਹੀਂ, ਸਗੋਂ ਕੌਮ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਬਚਨਾਂ ਨੂੰ ਸੱਚ ਕਰਣ ਅਤੇ ਸਰਕਾਰ ਵੱਲੋਂ ਕੀਤੇ ਗਏ ਘੱਲੂਘਾਰੇ ਨੂੰ ਬੇਨਕਾਬ ਕਰਨ ਲਈ ਮਨਾਇਆ ਜਾਂਦਾ ਹੈ।

Amritsar : 6 ਜੂਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਏਕਤਾ ਅਤੇ ਸ਼ਾਂਤੀ ਦਾ ਸੁਨੇਹਾ

ਜਿਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਅਤੇ ਉਪਕਾਰ ਸਿੰਘ ਸੰਧੂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਦੋਂ 1996-97 ਵਿੱਚ ਬਾਦਲ ਸਰਕਾਰ ਹੋਂਦ ਚ ਆਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਭਾਜਪਾ ਨਾਲ ਗਠਜੋੜ ਕੀਤਾ ਸੀ ਉਸ ਸਮੇਂ ਕੇਂਦਰਵਾਦੀ ਸੋਚ ਸ੍ਰੀ ਅਕਾਲ ਤਖਤ ਸਾਹਿਬ ‘ਤੇ 6 ਜੂਨ ਨੂੰ ਸ਼ਹੀਦੀ ਦਿਹਾੜੇ ਮਨਾਉਣ ਤੋਂ ਇਨਕਾਰ ਕਰਦੀ ਸੀ । ਇਨ੍ਹਾਂ ਹਾਲਾਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਧੱਕੇ, ਤਸੱਦਦ ਅਤੇ ਰੁਕਾਵਟਾਂ ਸਹਿਣ ਕਰਦਿਆ 6 ਜੂਨ ਦਾ ਦਿਹਾੜਾ ਮਨਾਉਣ ਦੀ ਪ੍ਰਕਿਰਿਆ ਜਾਰੀ ਰੱਖੀ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਬੜੇ ਯਤਨਾਂ ਨਾਲ ਅਰਦਾਸ ਦੀ ਪ੍ਰਥਾ ਸ਼ੁਰੂ ਕਰਨੀ ਪਈ, ਜਿਸ ਰਾਹੀਂ ਘੱਲੂਘਾਰੇ ਦੀ ਭਾਵਨਾ, ਸਰਕਾਰੀ ਤਸ਼ੱਦਦ ਅਤੇ ਸੰਤ ਭਿੰਡਰਾਂਵਾਲੇ ਦੇ ਬਚਨ ‘ਜੇ ਹਿੰਦ ਫੌਜ ਅਕਾਲ ਤਖਤ ਉੱਤੇ ਹਮਲਾ ਕਰੇਗੀ ਤਾਂ ਫਿਰ ਖਾਲਿਸਤਾਨ ਦੀ ਨੀਹ ਰੱਖੀ ਜਾਵੇਗੀ ਨੂੰ ਜਨਤਕ ਕਰਕੇ ਉਸ ਸੋਚ ਤੇ ਪਹਿਰਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਦਲ ਪੱਖੀ ਜਥੇਦਾਰ ਕੋਲਿਆਵਾਲੀ ਦੇ ਕਾਰਜਕਾਲ ਦੌਰਾਨ ਜਥਿਆਂ ਰਾਹੀ ਤੇ ਬਨਾਵਟੀ ਨਿਹੰਗ ਜਥਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਿਰੋਧ ਕਰਵਾਇਆ ਗਿਆ ਸੀ । 6 ਜੂਨ ਨੂੰ ਸ਼ਹੀਦੀ ਦਿਹਾੜੇ ਚ ਸ਼ਮੂਲੀਅਤ ਕਰਨ ਲਈ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਦੇ ਵੀ ਉਨ੍ਹਾ ਦੇ ਵਿੱਚ ਵਿਘਨ ਨਹੀਂ ਪਾਇਆ, ਨਾ ਹੀ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ।

ਉਹਨਾਂ ਨੇ ਕਿਹਾ ਕਿ ਵੇਦਾਂਤੀ ਦੇ ਸਮੇਂ ਕੱਥੂ ਨੰਗਲ ਵਿਖੇ ਬਾਦਲਕਿਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਉੱਤੇ ਹੁੱਲੜਬਾਜ਼ੀ ਕੀਤੀ ਗਈ ਸੀ ਤੇ ਵੇਦਾਂਤੀ ਸਾਹਿਬ ਵੱਲੋਂ ਕਿਹਾ ਗਿਆ ਸੀ ਕਿ “ਲਾਤੋਂ ਕੇ ਭੂਤ ਬਾਤੋਂ ਸੇ ਨਹੀਂ ਮਾਨਤੇ’। ਬਹੁਤ ਸਾਰਾ ਅੱਤਿਆਚਾਰ ਅਕਾਲੀ ਦਲ ਬਾਦਲ ਵੱਲੋਂ ਕੀਤਾ ਗਿਆ ਸੀ ਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਦੇ ਵੀ ਵੇਦਾਂਤੀ ਸਾਹਿਬ ਦੇ ਕਾਰਜਕਾਲ ਦੌਰਾਨ ਕੋਈ ਵਿਘਨ ਨਹੀਂ ਪਾਇਆ ਗਿਆ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤਾ ਗਏ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਹ ਬਿਆਨ ਸਪੱਸ਼ਟ ਕਰਦਾ ਹੈ ਕਿ ਸਾਡੀ ਪਾਰਟੀ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਖੇ ਵਿਘਨ ਪੈਣ ਦੇ ਹੱਕ ਚ ਨਹੀਂ ਹਾਂ। ਉਨ੍ਹਾਂ ਨੇ ਕਿਹਾ ਕਿ, “ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਮੇਂ ਵਿੱਚ ਜਥੇਦਾਰ ਕਿਰਪਾਲ ਸਿੰਘ ਦੀ ਜਥੇਦਾਰੀ ਹੁੰਦੀ ਸੀ। ਹਾਲਾਂਕਿ ਸੰਤ ਜੀ ਜਥੇਦਾਰ ਕਿਰਪਾਲ ਤੋਂ ਸੰਤੁਸ਼ਟ ਨਹੀਂ ਸਨ, ਪਰ ਕਦੇ ਵੀ ਉਨ੍ਹਾਂ ਦੇ ਕੰਮ ਵਿੱਚ ਦਖਲ ਨਹੀਂ ਦਿੱਤਾ ਗਿਆ। ਸੰਤ ਜੀ ਹਮੇਸ਼ਾ ਹੀ ਜਥੇਦਾਰ ਕਿਰਪਾਲ ਸਿੰਘ ਦਾ ਸਤਿਕਾਰ ਕਰਦੇ ਰਹੇ। ਉਨ੍ਹਾਂ ਕਿਹਾ ਕਿ ਹੁਣ ਵੀ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਸੰਤਾਂ ਦੇ ਬਚਨਾਂ, ਖਾਲਿਸਤਾਨ ਦਾ ਨੀਹ ਪੱਥਰ ਅਤੇ ਘੱਲੂਘਾਰਿਆਂ ਦੀ ਯਾਦ ਨੂੰ ਜੀਵਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਇਸ ਲਈ 6 ਜੂਨ ਨੂੰ ਮਨਾਉਣਾ ਸਾਡੀ ਕੌਮ ਦੀ ਵੱਡੀ ਜ਼ਰੂਰਤ ਅਤੇ ਇਤਿਹਾਸਕ ਜ਼ਿੰਮੇਵਾਰੀ ਹੈ। ਜਿਹੜੇ ਲੋਕ ਅੱਜ ਅਕਾਲ ਤਖ਼ਤ ਸਾਹਿਬ ਨੂੰ ਯੁੱਧ ਦਾ ਅਖਾੜਾ ਬਣਾ ਕੇ ਦੁਨੀਆਂ ਸਾਹਮਣੇ ਸਿੱਖਾਂ ਦੀ ਉਚ ਅਦਾਲਤ ਦਾ ਸਤਿਕਾਰ ਘਟਾਉਣਾ ਚਾਹੁੰਦੇ ਹਨ ਉਹਨਾਂ ਨੇ ਕਦੀ ਇਹ ਅਵਾਜ਼ ਉਠਾਉਣ ਦਾ ਉਪਰਾਲਾ ਕਿਓ ਨਹੀ ਕੀਤਾ ਕਿ1984 ਦੇ ਘੱਲੂਘਾਰੇ ਦਾ ਸੁਨੇਹਾ ਸਾਰੀ ਦੁਨੀਆਂ ਵਿੱਚ ਪਹੁੰਚਾਉਣ ਲਈ ਇਸ ਦਿਨ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਮਨਾ ਕੇ ਹਕੂਮਤ ਵੱਲੋਂ ਕੀਤੇ ਗਏ ਅਤਿਆਚਾਰ ਨੂੰ ਸੰਸਾਰ ਪੱਧਰ ਤੇ ਨਸ਼ਰ ਕੀਤਾ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
4 weeks ago
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 