Ludhiana West by-election: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
– ਨਵਜੋਤ ਸਿੰਘ ਸਿੱਧੂ ਦਾ ਨਾਮ ਗਾਇਬ

ਲੁਧਿਆਣਾ, 4 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ 19 ਜੂਨ ਨੂੰ ਵੋਟਿੰਗ ਹੋਵੇਗੀ। ਉਪ ਚੋਣ ਨੂੰ ਲੈ ਕੇ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਹਾਈਕਮਾਨ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਭੁਪੇਸ਼ ਬਘੇਲ ਦਾ ਨਾਮ ਸਭ ਤੋਂ ਉਪਰ ਹੈ। ਇਸ ਸੂਚੀ ਵਿੱਚ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਿਲ ਨਹੀਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























