• Latest
  • Trending
YUDH NASHIAN VIRUDH :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

YUDH NASHIAN VIRUDH :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

1 year ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

1 minute ago
ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

9 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

49 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

1 hour ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

1 hour ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

2 hours ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

3 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

3 hours ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

3 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

3 hours ago
Hindi News
English News
Monday, July 13, 2026
No Result
View All Result
39 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

YUDH NASHIAN VIRUDH :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

June 4, 2025
in ਖਬਰਾਂ
YUDH NASHIAN VIRUDH :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

YUDH NASHIAN VIRUDH :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਡੀਜੀਪੀ ਪੰਜਾਬ ਨੇ ਜਲੰਧਰ ਵਿਖੇ ਸੀਨੀਅਰ ਫੀਲਡ ਅਫਸਰਾਂ ਨਾਲ ਕੀਤੀ ਸੂਬਾ ਪੱਧਰੀ ਸਮੀਖਿਆ ਮੀਟਿੰਗ 

ਚੰਡੀਗੜ੍ਹ/ਜਲੰਧਰ, 4 ਜੂਨ(ਵਿਸ਼ਵ ਵਾਰਤਾ) YUDH NASHIAN VIRUDH  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।

YUDH NASHIAN VIRUDH

ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।” ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ ‘ਤੇ ਕਾਰਵਾਈ ਕੀਤੀ ਜਾ ਸਕੇ।” ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 ‘ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।”

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ।

ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDirector General of PoliceGaurav YadavLatest News In Punjabipunjab newsPunjab news in Punjabitop headlines in PunjabYUDH NASHIAN VIRUDH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ ‘ਚ ਖੁਦ ਨੂੰ ਲਾਈ ਅੱਗ

by Jaspreet Kaur
July 13, 2026
0

ਮਾਨਸਾ ਦੇ ਡਰਾਈਵਰ ਨੇ ਤਾਮਿਲਨਾਡੂ 'ਚ ਖੁਦ ਨੂੰ ਲਾਈ ਅੱਗ ਇਲਾਜ ਦੌਰਾਨ ਹੋਈ ਮੌਤ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ): ਮਾਨਸਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

by Jaspreet Kaur
July 13, 2026
0

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

by Jaspreet Kaur
July 13, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ - ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ...

Most Popular

Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

by Ranjit Singh
1 week ago
0

Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ 'ਚੋਂ ਅਚਾਨਕ ਚੱਲੀ ਗੋਲੀ ! - ਗੋਲੀ ਚੱਲਣ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 