Punjab : ਤਰਨਤਾਰਨ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
2 ਮੁਲਜ਼ਮ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਤਰਨਤਾਰਨ, 5 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਪੁਲਿਸ ਨੇ ਸੂਬੇ ਦੀ ਸੁਰੱਖਿਆ ਪ੍ਰਣਾਲੀ ਨੂੰ ਚੁਣੌਤੀ ਦੇਣ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਜੁੜੇ ਇੱਕ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇਸ ਮਹੱਤਵਪੂਰਨ ਸਫਲਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਤਰਨਤਾਰਨ ਪੁਲਿਸ ਵੱਲੋ ਖ਼ੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪਿੰਡ ਲਖਨਾ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਛੇ ਆਧੁਨਿਕ ਹਥਿਆਰਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਓਨਾ ਕੋਲੋਂ ਦੋ ਆਧੁਨਿਕ PX5 .30 ਪਿਸਤੌਲ ਅਤੇ ਚਾਰ 9MM ਗਲੌਕ ਪਿਸਤੌਲ ਜ਼ਿੰਦਾ ਕਾਰਤੂਸਾਂ ਦੇ ਨਾਲ ਬਰਾਮਦ ਕੀਤੇ ਗਏ ਹਨ ਅਤੇ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਅਜਿਹੇ ਮਾਡਿਊਲਾਂ ਨੂੰ ਬੇਅਸਰ ਕਰਨ ਅਤੇ ਰਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























