Amritsar ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਕਾਲੀਆਂ ਪੱਗਾਂ ਬੰਨ ਕੇ SGPC ਟਾਸਕ ਫੋਰਸ ਤਾਇਨਾਤ

ਅੰਮ੍ਰਿਤਸਰ , 6 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਈ ਗਈ। ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ, ਸਿੱਖ ਰਾਜਨੀਤਿਕ ਅਤੇ ਧਾਰਮਿਕ ਸੰਗਠਨਾਂ ਦੇ ਆਗੂ, ਸਿੱਖ ਸੰਗਠਨ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਰਹੇ। ਇਸ ਦੌਰਾਨ ਕਾਲੀਆਂ ਪੱਗਾਂ ਬੰਨ ਕੇ SGPC ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ ਸੀ
ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਦਲ ਖਾਲਸਾ ਨੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਸੀ। ਜਿਸ ਕਾਰਨ ਅੰਮ੍ਰਿਤਸਰ ਸ਼ਹਿਰ ਬਾਜ਼ਾਰ ਬੰਦ ਹਨ ਅਤੇ ਚੱਪ-ਚੱਪੇ ’ਤੇ ਤਾਇਨਾਤ ਪੁਲਿਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਦੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ਦੇ ਨਾਲ-ਨਾਲ ਅੰਦਰੂਨੀ ਇਲਾਕਿਆਂ ਵਿੱਚ 24 ਘੰਟੇ ਵਿਸ਼ੇਸ਼ ਨਾਕੇ ਲਗਾਏ ਗਏ ਹਨ। ਨਿਰਧਾਰਤ ਨਾਕਿਆਂ ‘ਤੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ਹਿਰ ਦੀ ਸੁਰੱਖਿਆ ਲਈ ਲਗਭਗ 4,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।






















