Punjab ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼
– ਦੋ ਵਿਅਕਤੀ ਵੱਡੀ ਮਾਤਰਾ ‘ਚ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ, 6 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਵਿੱਚ ਚੈਕਿੰਗ ਦੌਰਾਨ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਫਿਲਹਾਲ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ‘ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਦੋ ਵਿਅਕਤੀਆਂ, ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅੱਠ ਹਥਿਆਰ ਬਰਾਮਦ ਕੀਤੇ ਹਨ। ਇਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਖੁਫ਼ੀਆ ਜਾਣਕਾਰੀ ਦੇ ਆਧਾਰ ਉੱਤੇ ਇਹ ਕਾਰਕੂੰਨ ਉਸ ਵੇਲੇ ਕਾਬੂ ਕੀਤੇ ਗਏ, ਜਦੋਂ ਇਹ ਪਾਕਿਸਤਾਨ ਅਧਾਰਤ ਸਮਗਲਰ ਨੂਰ ਵੱਲੋਂ ਭੇਜੇ ਗਏ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਸਨ। ਇਨ੍ਹਾਂ ਕੋਲੋਂ ਤਿੰਨ ਗਲੌਕ 9mm ਪਿਸਤੌਲ, ਚਾਰ Px5 ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਏ ਹਨ। ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਹੋਰ ਹੈਂਡਲਰਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।”






















