Punjab : ਮਰਹੂਮ ਸੁਖਦੇਵ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਨਜਿੰਦਰ ਸਿਰਸਾ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅੱਜ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਪੰਜਾਬ ਦੀ ਸਿਆਸਤ ‘ਚ ਵੱਡਾ ਯੋਗਦਾਨ ਰਿਹਾ ਹੈ। ਓਨਾ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਨਾ ਕੇਵਲ ਓਹਨਾ ਦੇ ਪਰਿਵਾਰ ਨੂੰ ਘਾਟਾ ਪਿਆ ਸਗੋਂ ਪੰਜਾਬ ਦੀ ਰਾਜਨੀਤੀ ਲਈ ਵੀ ਵੱਡਾ ਘਾਟਾ ਹੈ

ਦੱਸ ਦੇਈਏ ਕਿ ਬੀਤੀ 28 ਮਈ ਨੂੰ ਪੰਜਾਬ ਦੀ ਸਿਆਸਤ ‘ਚ ਵੱਡਾ ਨਾਮ ਰੱਖਣ ਵਾਲੇ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਢੀਂਡਸਾ ਪਰਿਵਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਿਆ। ਦਰਅਸਲ ਸੀਨੀਅਰ ਟਕਸਾਲੀ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋਇਆ ਸੀ।






















