Punjab: ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ‘ਚ ਕੀਤਾ ਗਿਆ ਪੇਸ਼
– ਰਿਮਾਂਡ ਖਤਮ ਹੋਣ ਤੋਂ ਬਾਅਦ ਕੀਤਾ ਗਿਆ ਪੇਸ਼
– ਪੁਲਿਸ ਨੂੰ ਮਿਲਿਆ ਹੋਰ ਇੰਨੇ ਦਿਨਾਂ ਦਾ ਰਿਮਾਂਡ, ਹੋਣਗੇ ਵੱਡੇ ਖੁਲਾਸੇ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ। ਜਿਸ ਤੋਂ ਬਾਅਦ ਉਸਨੂੰ ਅੱਜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਾਹਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ਦੇ 10 ਲੱਖ ਤੋਂ ਵੱਧ ਸਬਸਕ੍ਰਾਈਬ ਹਨ। ਉਹ 3 ਵਾਰ ਪਾਕਿਸਤਾਨ ਦੀ ਯਾਤਰਾ ਕਰ ਚੁੱਕਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਉਹ ਆਈਐਸਆਈ ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।






















