• Latest
  • Trending
AMRITSAR NEWS :67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

AMRITSAR NEWS :67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

1 year ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

6 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

June 8, 2025
in ਸਿਆਸੀ, ਖਬਰਾਂ, ਪੰਜਾਬ
AMRITSAR NEWS :67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਕਰਜ਼ੇ ’ਤੇ ਲੀਕ ਫੇਰ ਕੇ ਮਾਣ-ਸਤਿਕਾਰ ਬਹਾਲ ਕੀਤਾ, ‘ਆਪ’ ਸਰਕਾਰ ਨੇ ਐਸ.ਸੀ. ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਨਵਾਂ ਅਧਿਆਏ ਲਿਖਿਆ

ਹੁਣ ਕਿਸੇ ਦਾ ਸੋਸ਼ਣ ਨਹੀਂ ਹੁੰਦਾ ਸਗੋਂ ਬਰਾਬਰੀ ਅਤੇ ਵੱਧ ਅਧਿਕਾਰ ਦਿੱਤੇ ਜਾ ਰਹੇ ਹਨ-ਮਾਨ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਿਆ

ਅੰਮ੍ਰਿਤਸਰ, 8 ਜੂਨ (ਵਿਸ਼ਵ ਵਾਰਤਾ )- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ‘ਤੇ ਖਰਚ ਕਰ ਰਹੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਇਸ ਨਾਲ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਵੇਂ ਰਾਹ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫਲਤਾ ਲਈ ਕੁੰਜੀ ਹੈ ਅਤੇ ਸੂਬੇ ਦੇ ਹਰੇਕ ਨੌਜਵਾਨ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਭਲਾਈ ਵਾਲੇ ਅਤੇ ਖੁਸ਼ੀ ਦੇ ਅਜਿਹੇ ਕਾਰਜ ਬਹੁਤ ਘੱਟ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਆਏ ਦਿਨ ਨਵੇਂ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਰੰਗਲਾ ਪੰਜਾਬ’ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਖੁਸ਼ੀ ਦੇ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 4,727 ਕਰਜ਼ਦਾਰ ਸਨ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਵਰਗ ਦੇ 4,727 ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ  ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਨਾਲ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨੇ ਦਹਾਕਿਆਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਪਰਿਵਾਰਾਂ ਲਈ ਰਾਹਤ ਅਤੇ ਮਾਣ-ਸਨਮਾਨ ਵਾਲਾ ਜੀਵਨ ਜਿਉਣ ਦੀ ਨਵੀਂ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ 6.43 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
2 weeks ago
0

  ਆਈਜ਼ੌਲ/ਇੰਫਾਲ, 29 ਅਕਤੂਬਰ (ਵਿਸ਼ਵ ਵਾਰਤਾ) ਮੈਥਾਮਫੇਟਾਮਾਈਨ (Methamphetamine) ਗੋਲੀਆਂ—ਜੋ ਕਿ ਭਾਰਤ ਵਿੱਚ ਪਾਬੰਦੀਸ਼ੁਦਾ ਇੱਕ ਬਹੁਤ ਹੀ ਨਸ਼ਾ-ਕਾਰਕ ਸਿੰਥੈਟਿਕ ਪਦਾਰਥ ਹੈ—ਮਿਆਂਮਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 