SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ
– ਹੁਣ ਇਸ ਦਿਨ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 9 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ 9 ਜੂਨ ਨੂੰ ਹੋਣ ਵਾਲੀ ਇਕੱਤਰਤਾ ਜ਼ਰੂਰੀ ਰੁਝੇਵਿਆਂ ਕਾਰਨ ਹੁਣ 12 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਹੋਣੀ ਸੀ, ਜੋ ਹੁਣ 12 ਜੂਨ ਨੂੰ ਦੁਪਹਿਰ 12 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























