Punjab: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ 101ਵਾਂ ਦਿਨ
– ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਦੇ ਸਾਰਥਕ ਨਤੀਜੇ ਆਏ ਸਾਹਮਣੇ
– ਨਸ਼ਾ ਤਸਕਰਾਂ ਦੀਆਂ 78 ਕਰੋੜ ਰੁਪਏ ਦੀਆਂ ਜਾਇਦਾਦਾਂ ਫਰੀਜ਼, ਪੜੋ ਪੂਰਾ ਵੇਰਵਾ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ, ਨਸ਼ਿਆਂ ਵਿਰੁੱਧ’ ਦਾ ਅੱਜ 101ਵਾਂ ਦਿਨ ਹੈ। ਪੰਜਾਬ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ। 1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪਰੇਸ਼ਨ ਚਲਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 100 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9693 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 16,533 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 627 ਕਿਲੋਗ੍ਰਾਮ ਹੈਰੋਇਨ, 252 ਕਿਲੋਗ੍ਰਾਮ ਅਫੀਮ, 15 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 264 ਕਿਲੋਗ੍ਰਾਮ ਗਾਂਜਾ, 2.7 ਕਿਲੋਗ੍ਰਾਮ ਆਈਸੀਈ, 2.6 ਕਿਲੋਗ੍ਰਾਮ ਕੋਕੀਨ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਅਤੇ ਡਰੱਗ ਮਨੀ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















