Latest news: ਇਕ ਹੋਰ ਵੱਡਾ ਕਾਂਡ: ਪਤਨੀ ਨੇ ਕੁਹਾੜੀ ਨਾਲ ਹਮਲਾ ਕਰਕੇ ਪਤੀ ਦੀ ਕੀਤੀ ਹੱਤਿਆ
ਤਿੰਨ ਹਫ਼ਤੇ ਪਹਿਲਾਂ ਹੋਇਆ ਸੀ ਵਿਆਹ

ਮਹਾਰਾਸ਼ਟਰ, 12 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਸਾਂਗਲੀ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਆਪਣੇ ਪਤੀ ਦੀ ਕੁਹਾੜੀ ਨਾਲ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਅਨਿਲ ਲੋਖੰਡੇ ਵਜੋਂ ਕੀਤੀ ਹੈ ਜਦੋਂ ਕਿ ਮੁਲਜ਼ਮ ਔਰਤ ਦੀ ਪਛਾਣ ਰਾਧਿਕਾ ਲੋਖੰਡੇ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਮੰਗਲਵਾਰ ਦੇਰ ਰਾਤ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਇਸ ਤੋਂ ਬਾਅਦ ਜਦੋਂ ਅਨਿਲ ਰਾਤ ਨੂੰ ਕਰੀਬ 12:30 ਵਜੇ ਸੌਂ ਗਿਆ ਤਾਂ ਰਾਧਿਕਾ ਨੇ ਉਸ ਦੇ ਸਿਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਅਨਿਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਅਨਿਲ ਅਤੇ ਰਾਧਿਕਾ ਦਾ ਵਿਆਹ ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੀ ਹੋਇਆ ਸੀ।
ਪੁਲਿਸ ਨੇ ਬੁੱਧਵਾਰ ਨੂੰ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਦੋ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























