Punjab : ਸੋਸ਼ਲ ਮੀਡੀਆ Influencer ਕਮਲ ਕੌਰ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਗੱਡੀ ‘ਚੋ ਮਿਲੀ ਲਾਸ਼

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ (Punjab) ਇੰਫਲੁਇੰਸਰ ਦੀ ਸ਼ੱਕੀ ਹਾਲਾਤਾਂ ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਅਨੁਸਾਰ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਉਸਦੀ ਲਾਸ਼ ਬਰਾਮਦ ਹੋਈ ਹੈ। ਪਹਿਲੀ ਨਜ਼ਰੇ ਇਹ ਕਤਲ ਦਾ ਮਾਮਲਾ ਜਾਪ ਰਿਹਾ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੇ ਹਾਲਾਤ ਤੋਂ ਲੱਗਦਾ ਹੈ ਕਿ ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕਮਲ ਕੌਰ ਅਕਸਰ ਇੰਸਟਾਗ੍ਰਾਮ ‘ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾਉਂਦੀ ਸੀ। ਇੰਸਟਾਗ੍ਰਾਮ ‘ਤੇ ਉਸਦੇ 3.86 ਲੱਖ ਫਾਲੋਅਰਜ਼ ਹਨ। ਕੁਝ ਮਹੀਨੇ ਪਹਿਲਾਂ ਅੱਤਵਾਦੀ ਅਰਸ਼ ਡੱਲਾ ਨੇ ਵੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਕਮਲ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















