Sidhu Moosewala Documentary ਮਾਮਲੇ ‘ਤੇ ਅਦਾਲਤ ‘ਚ ਹੋਈ ਸੁਣਵਾਈ
ਮਾਨਸਾ ਦੀ ਅਦਾਲਤ ਨੇ ਬੀਬੀਸੀ ਤੋਂ ਜਵਾਬ ਮੰਗਿਆ
– ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਸਤਾਵੇਜ਼ੀ ਫਿਲਮ ਦੀ ਰਿਲੀਜ਼ ‘ਤੇ ਪਾਬੰਦੀ ਲਗਾਉਣ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਬੀਬੀਸੀ ਤੋਂ 16 ਜੂਨ ਤੱਕ ਜਵਾਬ ਮੰਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਦਸਤਾਵੇਜ਼ੀ ਫਿਲਮ ਦੀ ਰਿਲੀਜ਼ ‘ਤੇ ਇਤਰਾਜ ਜਤਾਉਣ ਦੇ ਬਾਵਜੂਦ ਇਸਨੂੰ ਬੀਤੇ ਕਲ ਸਿੱਧੂ ਮੂਸੇਵਾਲਾ ਦੇ ਜਨਮੀਂ ਮੌਕੇ ਬੀਬੀਸੀ ਵੱਲੋਂ ਰਿਲੀਜ ਕਰ ਦਿੱਤਾ ਗਿਆ ।
ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਸੁਣਵਾਈ ਦੌਰਾਨ ਤਿੰਨ ਵਕੀਲਾਂ ਦਾ ਇੱਕ ਪੈਨਲ ਅਦਾਲਤ ਵਿੱਚ ਪੇਸ਼ ਹੋਇਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਪਰਿਵਾਰ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜਵਾਬ ਦੇਣਗੇ। ਇਸ ਲਈ ਉਨ੍ਹਾਂ ਨੇ ਅਦਾਲਤ ਤੋਂ ਸਮਾਂ ਮੰਗਿਆ। ਅਦਾਲਤ ਨੇ ਅਗਲੀ ਸੁਣਵਾਈ ਲਈ 16 ਜੂਨ ਦੀ ਤਰੀਕ ਤੈਅ ਕੀਤੀ ਹੈ।






















