• Latest
  • Trending
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

1 year ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

17 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

32 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

2 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

2 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

2 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਪੰਜਾਬ ਨੇ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ

June 12, 2025
in ਖਬਰਾਂ, ਪੰਜਾਬ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।
ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਕੀਤੀ ਸੀ, ਜਿਸਦਾ ਉਦੇਸ਼ ਜਾਇਦਾਦ ਦੀ ਰਜਿਸਟਰੀ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਵਿੱਚ ‘ਈਜ਼ੀ ਰਜਿਸਟਰੀ’ ਦਾ ਉਪਰਾਲਾ ਸ਼ੁਰੂ ਕੀਤਾ ਸੀ ਅਤੇ ਇਹ ਲੋਕਾਂ ਲਈ ਵੱਡੀ ਸਫਲਤਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਇਸ ਪੂਰੇ ਜ਼ਿਲ੍ਹੇ ਤੋਂ ਭ੍ਰਿਸ਼ਟਾਚਾਰ ਦੀ ਇਕ ਵੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫਲਤਾ ਨੂੰ ਦਰਸਾਉਂਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ‘ਈਜ਼ੀ ਰਜਿਸਟਰੀ’ ਨੂੰ 15 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਜਾਵੇਗਾ।
ਦੋਵਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਾਅਦਾ ਕੀਤਾ ਸੀ ਅਤੇ ਅੱਜ ਇੱਥੋਂ ਸ਼ੁਰੂ ਹੋਈ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਇਨਕਲਾਬੀ ਪਹਿਲ ਸਾਡੀ ਸਰਕਾਰ ਦੀ ਇਮਾਨਦਾਰੀ, ਨੇਕ ਨੀਅਤ, ਪਾਰਦਰਸ਼ਤਾ ਅਤੇ ਲੋਕ-ਪੱਖੀ ਉਪਰਾਲਿਆਂ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੋਰਟਲ ਲੋਕਾਂ ਨੂੰ ਪੰਜ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ ਜਿਨ੍ਹਾਂ ਵਿੱਚ ਵਟਸਐਪ ’ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜ਼ਮੀਨ ਰਿਕਾਰਡਾਂ ਵਿੱਚ ਸੁਧਾਰ) ਲਈ ਆਨਲਾਈਨ ਸੇਵਾਵਾਂ ਹਾਸਲ ਹੋਣਗੀਆਂ। ਇਸ ਦਾ ਵਿਸਥਾਰ ਵਿੱਚ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਜਮ੍ਹਾਂਬੰਦੀ ਪ੍ਰਾਪਤ ਕਰਨ ਦਾ ਫੈਸਲਾ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤ ਪ੍ਰਦਾਨ ਕਰੇਗਾ ਕਿਉਂਕਿ ਹਰ ਸਾਲ 40 ਲੱਖ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਫਰਦਾਂ (ਜਮ੍ਹਾਂਬੰਦੀ) ਪ੍ਰਾਪਤ ਕਰਨ ਲਈ ਜਾਂ ਤਾਂ ਆਪਣੇ ਪਟਵਾਰੀ ਕੋਲ ਗੇੜੇ ਕੱਢਣੇ ਪੈਂਦੇ ਸਨ ਜਾਂ ਫਰਦ ਕੇਂਦਰਾਂ ‘ਤੇ ਜਾਣਾ ਪੈਂਦਾ ਸੀ।
ਹਾਲਾਂਕਿ, ਦੋਵਾਂ ਆਗੂਆਂ ਨੇ ਕਿਹਾ ਕਿ ਹੁਣ ਜ਼ਮੀਨੀ ਰਿਕਾਰਡ ਲਈ ਪਟਵਾਰੀ ਕੋਲ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲੋਕਾਂ ਨੂੰ ਸਿਰਫ਼ ‘ਈਜ਼ੀ ਵੈੱਬਸਾਈਟ’ ‘ਤੇ ਜਾ ਕੇ ਆਪਣੇ ਵੇਰਵੇ ਦਰਜ ਕਰਨੇ ਹਨ ਅਤੇ ਉਨ੍ਹਾਂ ਨੂੰ ਜਮ੍ਹਾਂਬੰਦੀ ਦੀ ਕਾਪੀ ਮੁਫ਼ਤ ਵਿੱਚ ਮਿਲ ਜਾਵੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਜਮ੍ਹਾਂਬੰਦੀ ਉਪਰ ਡਿਜੀਟਲ ਤੌਰ ‘ਤੇ ਦਸਤਖਤ ਹੋਣਗੇ ਅਤੇ ਇਸ ਉਪਰ ਕਿਊ.ਆਰ. ਕੋਡ ਵੀ ਹੋਵੇਗਾ ਜਿਸ ਨਾਲ ਕੋਈ ਵੀ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨ ਲਈ ਕਿਊ.ਆਰ. ਕੋਰਡ ਨੂੰ ਸਕੈਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ 99 ਫੀਸਦੀ ਪਿੰਡਾਂ ਦਾ ਜ਼ਮੀਨੀ ਰਿਕਾਰਡ ਡਿਜੀਟਾਈਜ਼ ਕਰ ਦਿੱਤਾ ਹੈ, ਸਾਰੇ ਜ਼ਮੀਨੀ ਰਿਕਾਰਡ ਇਸ ਸੇਵਾ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਨਾਲ ਹੀ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਅਗਲੇ ਦੋ ਮਹੀਨਿਆਂ ਵਿੱਚ ਡਿਜੀਟਾਈਜ਼ ਕਰ ਦਿੱਤਾ ਜਾਵੇਗਾ।
ਆਨਲਾਈਨ ਇੰਤਕਾਲ ਸੇਵਾ ਬਾਰੇ ਵੇਰਵੇ ਦਿੰਦੇ ਹੋਏ ਦੋਵਾਂ ਆਗੂਆਂ ਨੇ ਕਿਹਾ ਕਿ ਹਰ ਸਾਲ ਅੱਠ ਲੱਖ ਇੰਤਕਾਲ ਹੁੰਦੇ ਹਨ ਜਿਨ੍ਹਾਂ ਵਿੱਚ 6 ਲੱਖ ਜ਼ਮੀਨ ਦੀ ਰਜਿਸਟਰੀ ਉਪਰੰਤ ਅਤੇ 2 ਲੱਖ ਵਿਰਾਸਤੀ ਇੰਤਕਾਲ ਸ਼ਾਮਲ ਹਨ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਖਰੀਦਣ ਜਾਂ ਵਿਰਾਸਤੀ ਜਾਇਦਾਦ ਦੀ ਮਲਕੀਅਤ ਲਈ ਇੰਤਕਾਲ ਵਾਸਤੇ ਮਹੀਨਿਆਂ ਬੱਧੀ ਭੱਜ-ਦੌੜ ਕਰਨੀ ਪੈਂਦੀ ਸੀ ਅਤੇ ਵੱਡੀਆਂ ਰੁਕਾਵਟਾਂ ਖੜ੍ਹੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪਟਵਾਰੀ ਲੋਕਾਂ ਦੇ ਰਾਹ ਵਿੱਚ ਰੋੜਾ ਨਹੀਂ ਬਣ ਸਕਦੇ ਅਤੇ ਨਾ ਹੀ ਇਸ ਕੰਮ ਲਈ ਕਿਸੇ ਨੂੰ ਰਿਸ਼ਵਤ ਦੇਣ ਦੀ ਲੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ ਇਸ ਦਾ ਇੰਤਕਾਲ ਆਪਣੇ ਆਪ 30 ਦਿਨਾਂ ਦੇ ਅੰਦਰ ਹੋ ਜਾਵੇਗਾ। ਵਿਰਾਸਤੀ ਜ਼ਮੀਨ ਦੇ ਮਾਮਲੇ ਵਿੱਚ ਬਿਨੈਕਾਰ ‘ਈਜ਼ੀ ਜਮ੍ਹਾਂਬੰਦੀ’ ਵੈੱਬਸਾਈਟ ‘ਤੇ ਇੰਤਕਾਲ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ ਅਤੇ 30 ਦਿਨਾਂ ਦੇ ਨਿਰਧਾਰਤ ਸਮੇਂ ਦੇ ਅੰਦਰ ਇੰਤਕਾਲ ਹੋ ਜਾਵੇਗਾ। ਇਸ ਬਾਰੇ ਉਸ ਨੂੰ ਸਮੁੱਚੀ ਪ੍ਰਕਿਰਿਆ ਦੇ ਹਰ ਕਦਮ ਦਾ ਵਟਸਐਪ ਰਾਹੀਂ ਅਪਡੇਟ ਮਿਲੇਗਾ।
ਰਪਟ ਐਂਟਰੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ, ਲਗਭਗ 2 ਲੱਖ ਰਪਟ ਐਂਟਰੀਆਂ (ਅਦਾਲਤੀ ਹੁਕਮਾਂ ਜਾਂ ਕਰਜ਼ੇ ਬਾਰੇ ਇੰਦਰਾਜ) ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਦਸਤੀ ਪ੍ਰਕਿਰਿਆ ਜਾਂ ਦਫਤਰਾਂ ਦੇ ਝੰਜਟ ਵਿੱਚ ਪੈਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਹਰ ਕੇਸ ਦਸਤੀ ਕਾਰਵਾਈ ਜਾਂ ਲਾਲ-ਫੀਤਾਸ਼ਾਹੀ ਤੋਂ ਬਿਨਾਂ ਹੀ ਪਟਵਾਰੀ ਤੋਂ ਸਿੱਧਾ ਡਿਜੀਟਲ ਰੂਪ ਵਿੱਚ ਤਬਦੀਲ ਹੋ ਜਾਵੇਗਾ। ਦੋਵਾਂ ਆਗੂਆਂ ਨੇ ਕਿਹਾ ਕਿ ਅਦਾਲਤੀ ਹੁਕਮਾਂ ਲਈ ਇਕ ਦਿਨ ਦੇ ਅੰਦਰ ਅਤੇ ਕਰਜ਼ਿਆਂ ਲਈ ਸੱਤ ਦਿਨਾਂ ਦੇ ਅੰਦਰ ਰਪਟ ਐਂਟਰੀ ਕੀਤੀ ਜਾਵੇਗੀ।
ਫਰਦ ਬਦਰ (ਜ਼ਮੀਨ ਰਿਕਾਰਡ ਵਿੱਚ ਸੋਧ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਸਾਲ ਲਗਭਗ 60,000 ਫਰਦ ਬਦਰ (ਰਿਕਾਰਡ ਵਿੱਚ ਸੋਧ) ਬਾਰੇ ਬੇਨਤੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ (ਜਿਵੇਂ ਕਿ ਨਾਮ ਵਿੱਚ ਸੋਧ) ਵਿੱਚ ਗਲਤੀਆਂ ਨੂੰ ਠੀਕ ਕਰਨ ਲਈ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣ ਜਾਂ ਤਹਿਸੀਲਦਾਰਾਂ ਦੇ ਰਹਿਮੋ-ਕਰਮ ’ਤੇ ਰਹਿਣ ਦੀ ਲੋੜ ਨਹੀਂ ਪਵੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਹੁਣ ਲੋੜੀਂਦੇ ਦਸਤਾਵੇਜ਼ਾਂ ਵਾਲਾ ਸਧਾਰਨ ਫਾਰਮ ਆਨਲਾਈਨ ਜਮ੍ਹਾਂ ਕੀਤਾ ਜਾ ਸਕਦਾ ਹੈ ਅਤੇ ਅਰਜ਼ੀ ਦੀ ਪ੍ਰਕਿਰਿਆ 15 ਦਿਨਾਂ ਦੀ ਸਮਾਂ ਸੀਮਾ ਅੰਦਰ ਕੀਤੀ ਜਾਵੇਗੀ ਅਤੇ ਨਾਲ ਹੀ ਇਨ੍ਹਾਂ ਸੇਵਾਵਾਂ ਲਈ ਨਾਮਾਤਰ ਅਰਜ਼ੀ ਫੀਸ ਵੀ ਆਨਲਾਈਨ ਅਦਾ ਕੀਤੀ ਜਾਵੇਗੀ।
ਜਮ੍ਹਾਂਬੰਦੀ ਲਈ ਸਬਸਕ੍ਰਾਈਬ ਕਰੋ (ਆਪਣੇ ਜ਼ਮੀਨੀ ਰਿਕਾਰਡ ਲਈ ਵੇਰਵੇ ਦਰਜ ਕਰੋ) ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਦੀ ਸੁਰੱਖਿਆ ਲਈ ਖਾਸ ਕਰਕੇ ਐਨ.ਆਰ.ਈ. ਭਾਈਚਾਰੇ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ “ਆਪਣੇ ਜ਼ਮੀਨੀ ਰਿਕਾਰਡ ਲਈ ਸਬਸਕ੍ਰਾਈਬ ਕਰੋ” ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਹੁਤ ਸਾਰੇ ਜ਼ਮੀਨੀ ਰਿਕਾਰਡ ਵਿੱਚ ਮਾਲਕ ਦੀ ਜਾਣਕਾਰੀ ਤੋਂ ਬਿਨਾਂ ਹੀ ਬਦਲਾਅ ਕਰ ਦਿੱਤੇ ਜਾਂਦੇ ਸਨ ਅਤੇ ਅਕਸਰ ਉਨ੍ਹਾਂ ਨੂੰ ਕਈ ਸਾਲਾਂ ਬਾਅਦ ਪਤਾ ਲੱਗਦਾ ਸੀ ਜਿਸ ਉਪਰੰਤ ਉਨ੍ਹਾਂ ਨੂੰ ਇਸ ਰਿਕਾਰਡ ਨੂੰ ਦਰੁਸਤ ਕਰਵਾਉਣ ਲਈ ਅਦਾਲਤਾਂ ਵਿੱਚ ਲੰਬੇ ਕਾਨੂੰਨੀ ਸੰਘਰਸ਼ ਦਾ ਸਾਹਮਣਾ ਕਰਨਾ ਪੈਂਦਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਜ਼ਮੀਨ ਮਾਲਕ ਹੁਣ ਸਰਕਾਰ ਦੀ ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਜ਼ਮੀਨ ਮਾਲਕ ਪ੍ਰਤੀ ਖੇਵਟ 500 ਰੁਪਏ ਦੀ ਸਾਲਾਨਾ ਫੀਸ ਦੇ ਕੇ ਆਪਣੇ ਜ਼ਮੀਨੀ ਰਿਕਾਰਡ ਨੂੰ ਸਬਸਕ੍ਰਾਈਬ ਕਰ ਸਕਦੇ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਇਸ ਕਦਮ ਨਾਲ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਡਿਜੀਟਲ ਰੂਪ ਵਿੱਚ ਆਪਣੀ ਜ਼ਮੀਨ ਨੂੰ ਸੁਰੱਖਿਅਤ ਕਰਨ ਦੇ ਯੋਗ ਹੋ ਜਾਣਗੇ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਬਸਕ੍ਰਾਈਬ ਕੀਤੇ ਰਿਕਾਰਡ ਨਾਲ ਛੇੜਛਾੜ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜ਼ਮੀਨ ਮਾਲਕ ਨੂੰ ਵਟਸਐਪ ਜਾਂ ਈਮੇਲ ਰਾਹੀਂ ਤੁਰੰਤ ਅਲਰਟ ਮਿਲ ਜਾਵੇਗਾ ਜਿਸ ਤੋਂ ਬਾਅਦ ਉਹ ਉਸੇ ਵੇਲੇ ਆਨਲਾਈਨ ਇਤਰਾਜ਼ ਉਠਾ ਸਕਦੇ ਹਨ ਅਤੇ ਇਹ ਇਤਰਾਜ਼ ਸਿੱਧੇ ਤੌਰ ‘ਤੇ ਸਬੰਧਤ ਮਾਲ ਅਧਿਕਾਰੀ ਨੂੰ ਚਲਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਦਮ ਦੁਨੀਆ ਭਰ ਦੇ ਪ੍ਰਵਾਸੀ ਭਾਰਤੀਆਂ ਲਈ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।
ਦੋਵਾਂ ਆਗੂਆਂ ਨੇ ਕਿਹਾ ਕਿ ਜਮ੍ਹਾਂਬੰਦੀ (ਜ਼ਮੀਨ ਰਿਕਾਰਡ ਦੀ ਕਾਪੀ), ਇੰਤਕਾਲ, ਅਤੇ ਫਰਦ ਬਦਰ (ਰਿਕਾਰਡ ਵਿੱਚ ਸੋਧ) ਵਰਗੀਆਂ ਸੇਵਾਵਾਂ ਲਈ ਪਹਿਲਾਂ ਹਰ ਵਿਅਕਤੀ ਨੂੰ ਪਟਵਾਰੀਆਂ ਜਾਂ ਤਹਿਸੀਲਦਾਰਾਂ ਕੋਲ ਖੱਜਲ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਦਫ਼ਤਰਾਂ ਵਿੱਚ ਅਕਸਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੁੰਦਾ ਸੀ ਪਰ ਹੁਣ ਉਨ੍ਹਾਂ ਨੂੰ ਵਾਰ-ਵਾਰ ਪਟਵਾਰੀਆਂ ਜਾਂ ਤਹਿਸੀਲਦਾਰਾਂ ਦੇ ਦਫ਼ਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ easyjamabandi.punjab.gov.in ਰਾਹੀਂ ਸਿਰਫ਼ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ 1076 ‘ਤੇ ਡਾਇਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।
——

Tags: arvind kejriwalBreaking news in PunjabiLatest Punjab newsLatest Punjab news in PunjabiPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

Most Popular

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
4 weeks ago
0

 IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)  ਆਈਪੀਐਲ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 