Breaking News: ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਮੌਤ ਮਾਮਲੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਲਿਆ ਹਿਰਾਸਤ
ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਤਲ ਮਾਮਲੇ ‘ਚ ਸਾਂਝੀ ਕੀਤੀ ਪੋਸਟ, ਦੱਸਿਆ ਕਾਰਨ

ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ 2 ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਮੁਲਜ਼ਮਾਂ ਦਾ ਕਹਿਣਾ ਹੈ ਕਿ ਕਮਲ ਕੌਰ ਦਾ ਕਤਲ ਸੋਸ਼ਲ ਮੀਡੀਆ ‘ਤੇ ਅਸ਼ਲੀਲ ਵੀਡੀਓ ਪੋਸਟ ਕਰਨ ਕਰਕੇ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਕਤਲ ਮਾਮਲੇ ‘ਚ ਸਾਂਝੀ ਪੋਸਟ ਸਾਂਝੀ ਕੀਤੀ ਤੇ ਕਿਹਾ ਕਿ ”ਖਾਲਸਾ ਕਦੇ ਵੀ ਔਰਤ ‘ਤੇ ਵਾਰ ਨਹੀਂ ਕਰਦਾ ਪਰ ਜੇ ਇਕ ਔਰਤ ਸ਼ੈਤਾਨ ਦਾ ਰੂਪ ਧਾਰਨ ਕਰ ਕੇ ਸਾਡੇ ਤਖਤਾਂ ਤੇ ਟੈਂਕ ਚਾੜੇ ਸੀ ਤਾਂ ਉਹ ਵੀ ਸੋਧੀ ਸੀ ਤੇ ਇਸਨੇ ਸਿੱਖ ਬੀਬੀਆ ਦਾ ‘ਕੌਰ’ ਨਾਮ ਵਰਤ ਕੇ ਸਾਡਾ ਸਿੱਖ ਇਤਿਹਾਸ ਤੇ ਸੱਭਿਆਚਾਰ ਖਰਾਬ ਕੀਤਾ ਤੇ ਇਹਦਾ ਸੋਧਾ ਲਾਉਣ ਚ ਕੋਈ ਹਰਜ ਨਹੀਂ ਸੀ”
ਦੱਸ ਦਈਏ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ (30)ਦੀ ਬੀਤੇ ਦਿਨ ਸ਼ੱਕੀ ਹਾਲਤ ਚ ਮੌਤ ਹੋ ਗਈ ਸੀ। ਬੁੱਧਵਾਰ ਰਾਤ ਨੂੰ ਬਠਿੰਡਾ ਵਿੱਚ ਉਸਦੀ ਕਾਰ ਵਿੱਚੋਂ ਉਸਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ। ਪੁਲਿਸ ਅਧਿਕਾਰੀ ਅੱਜ ਦੁਪਹਿਰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮਾਮਲੇ ਚ ਵੱਡੇ ਖੁਲਾਸੇ ਕਰ ਸਕਦੇ ਹਨ।
ਕੰਚਨ ਕੁਮਾਰੀ ਮੂਲ ਰੂਪ ਵਿੱਚ ਲੁਧਿਆਣਾ ਦੀ ਰਹਿਣ ਵਾਲੀ ਸੀ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵਿਭਾਗ ਦੇ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਾਡੀ ਟੀਮ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਤਾਂ ਕਾਰ ਦੀ ਪਿਛਲੀ ਸੀਟ ‘ਤੇ ਇੱਕ ਲੜਕੀ ਦੀ ਲਾਸ਼ ਮਿਲੀ। ਜਾਂਚ ਦੌਰਾਨ, ਉਸਦੀ ਪਛਾਣ ਕੰਚਨ ਕੁਮਾਰੀ ਉਰਫ਼ ਕਮਲ ਕੌਰ ਵਜੋਂ ਹੋਈ। ਉਹ 9 ਤਰੀਕ ਨੂੰ ਘਰੋਂ ਨਿਕਲੀ ਸੀ।
ਕਮਲ ਕੌਰ ਨੇ ਇੰਸਟਾਗ੍ਰਾਮ ‘ਤੇ ਵੀ ਆਪਣੀ ਆਖਰੀ ਪੋਸਟ 9 ਜੂਨ ਨੂੰ ਪਾਈ ਸੀ। ਇਸ ਤੋਂ ਬਾਅਦ, ਉਹ ਪਿਛਲੇ ਤਿੰਨ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਨਹੀਂ ਆਈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਹੀ ਉਸਦੀ ਹੱਤਿਆ ਕਰ ਦਿੱਤੀ ਗਈ ਸੀ।























