Punjab : ਡਾ.ਧਰਮਵੀਰ ਗਾਂਧੀ ਨੇ PM ਮੋਦੀ ਨੂੰ ਲਿਖਿਆ ਪੱਤਰ, ਰੱਖੀ ਇਹ ਮੰਗ

ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ): ਐਮਪੀ ਡਾ. ਧਰਮਵੀਰ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਉਨਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਮੰਗ ਕੀਤੀ ਹੈ। ਡਾ. ਗਾਂਧੀ ਨੇ ਇਸ ਪੱਤਰ ਚ ਕਿਹਾ ਕਿ ਪਾਕਿਸਤਾਨ ਨਾਲ ਤਣਾਅ ਦੌਰਾਨ ਲਾਂਘਾ ਬੰਦ ਕੀਤਾ ਗਿਆ ਸੀ ਅਤੇ ਹੁਣ ਜੰਗਬੰਦੀ ਹੋ ਚੁੱਕੀ ਹੈ ਇਸ ਲਈ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਸਿੱਖ ਸੰਗਤ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨ ਕਰ ਸਕਣ।

ਦਰਅਸਲ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਸਿੱਖ ਜਥੇਬੰਦੀਆਂ ਨੇ ਐਮਪੀ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸੰਬੰਧੀ ਪੱਤਰ ਲਿਖਿਆ ਅਤੇ ਤੁਰੰਤ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਤੋਂ ਪਹਿਲਾ ਵੀ ਪੰਜਾਬ ਦੇ ਕਈ ਮੰਤਰੀਆਂ ਵੱਲੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਜਾ ਚੁੱਕੀ ਹੈ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਨਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ। ਕਿਉਕਿ ਦੁਨੀਆਂ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਮਾਹੌਲ ਵਿੱਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ।






















