Punjab : ਲੁਧਿਆਣਾ ਉਪ-ਚੋਣਾਂ ਨੂੰ ਲੈ ਕੇ ਚੜ੍ਹਿਆ ਸਿਆਸੀ ਪਾਰਾ
– ਅੱਜ ਭਾਜਪਾ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਆਉਣਗੇ ਹਰਿਆਣਾ ਦੇ ਮੁੱਖ ਮੰਤਰੀ
– ਵਰਕਰਾਂ ਵਿੱਚ ਭਾਰੀ ਉਤਸ਼ਾਹ

ਲੁਧਿਆਣਾ, 14 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਲੁਧਿਆਣਾ ਵਿੱਚ 19 ਜੂਨ ਨੂੰ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਆਪੋ ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਚ ਰੁਝੇ ਹੋਏ ਹਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਾਜਪਾ ਉਮੀਦਵਾਰ ਲਈ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚ ਰਹੇ ਹਨ। ਨਾਇਬ ਸੈਣੀ ਅੱਜ ਫਿਰੋਜ਼ਪੁਰ ਰੋਡ ‘ਤੇ ਭਾਜਪਾ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਵੀ ਸੰਬੋਧਨ ਕਰਨਗੇ। ਨਾਇਬ ਸੈਣੀ ਦੇ ਲੁਧਿਆਣਾ ਦੌਰੇ ਕਾਰਨ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਦੱਸ ਦੇਈਏ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ ਕੱਲ੍ਹ 15 ਜੂਨ ਨੂੰ ਚੋਣ ਪ੍ਰਚਾਰ ਲਈ ਲੁਧਿਆਣਾ ਆਉਣਗੇ।
ਦੱਸ ਦਈਏ ਕਿ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਗਈ ਸੀ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜਿਸ ਕਾਰਨ ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ‘ਤੇ ਉਪ ਚੋਣ ਹੋ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ।
ਭਾਜਪਾ ਵੱਲੋਂ ਇਸ ਮਹੱਤਵਪੂਰਨ ਸੀਟ ‘ਤੇ ਮੁਕਾਬਲੇ ਲਈ ਜੀਵਨ ਗੁਪਤਾ ਨੂੰ ਚੁਣਿਆ ਗਿਆ। ਭਾਜਪਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨਾਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















