Punjab ਫਿਰ ਵੱਧਣ ਲੱਗੇ Corona ਦੇ ਮਾਮਲੇ; ਮਾਨ ਸਰਕਾਰ ਨੇ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਸਣੇ ਪੂਰੇ ਭਾਰਤ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿੱਚ ਇਹ ਵਾਧਾ ਅਜਿਹੇ ਸਮੇਂ ਹੋਇਆ ਹੈ ਜਦੋਂ ਚੋਣਾਂ ਦੌਰਾਨ ਸਿਆਸੀ ਗਤੀਵਿਧੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਲਾਨੀ ਸਥਾਨਾਂ ਵੱਲ ਵਧਦੀ ਆਵਾਜਾਈ ਕਾਰਨ ਬਹੁਤ ਜ਼ਿਆਦਾ ਹੋ ਗਈ ਹੈ।

ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ ਹੈ। ਸਰਕਾਰ ਨੇ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਹਿਲਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਵੀ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਐਡਵਾਈਜ਼ਰੀ ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਖੰਘ ਜਾਂ ਬੁਖਾਰ ਤੋਂ ਪੀੜਤ ਹੈ, ਤਾਂ ਉਸਨੂੰ ਦੂਜਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਖੰਘਦੇ ਸਮੇਂ ਆਪਣੇ ਮੂੰਹ ‘ਤੇ ਰੁਮਾਲ ਰੱਖਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















