Israel-Iran War : ਇਜ਼ਰਾਈਲ ‘ਚ ਭਾਰਤੀ ਦੂਤਾਵਾਸ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਐਮਰਜੈਂਸੀ ਸਥਿਤੀਆਂ ਲਈ ਟੈਲੀਫੋਨ ਨੰਬਰ ਵੀ ਜਾਰੀ

ਨਵੀ ਦਿੱਲੀ, 14 ਜੂਨ (ਵਿਸ਼ਵ ਵਾਰਤਾ): ਇਜ਼ਰਾਈਲ ਵਿੱਚ ਭਾਰਤੀ ਦੂਤਾਵਾਸ (Israel-Iran War) ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਇਜ਼ਰਾਈਲ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਅਨੁਸਾਰ, ਇਜ਼ਰਾਈਲ ਵਿੱਚ ਮੌਜੂਦ ਭਾਰਤੀਆਂ ਨੂੰ ਸੁਚੇਤ ਰਹਿਣ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ, ਇਜ਼ਰਾਈਲੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੋਕਾਂ ਨੂੰ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਅਤੇ ਸੁਰੱਖਿਅਤ ਆਸਰਾ ਸਥਾਨਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਦੂਤਾਵਾਸ ਨੇ ਐਮਰਜੈਂਸੀ ਸਥਿਤੀਆਂ ਲਈ ਟੈਲੀਫੋਨ ਨੰਬਰ ਵੀ ਜਾਰੀ ਕੀਤੇ ਹਨ।






















