Breaking News : ਕੇਦਾਰਨਾਥ ਨੇੜੇ ਹੈਲੀਕਾਪਟਰ ਕ੍ਰੈਸ਼ ; ਪਾਇਲਟ ਸਮੇਤ 5 ਦੀ ਮੌਤ

ਚੰਡੀਗੜ੍ਹ, 15ਜੂਨ(ਵਿਸ਼ਵ ਵਾਰਤਾ)Breaking News : ਅਹਿਮਦਾਬਾਦ ਵਿੱਚ ਵਾਪਰੇ ਜਹਾਜ਼ ਹਾਦਸੇ ਵਿੱਚ ਹੁਣ ਤੱਕ ਕਰੀਬ ਪੌਣੇ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਵਿੱਚ ਹੁਣ ਕੇਦਾਰਨਾਥ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅੱਜ ਐਤਵਾਰ ਸਵੇਰੇ 5:20 ਵਜੇ ਕੇਦਾਰਨਾਥ ਨੇੜੇ ਗੌਰੀਕੁੰਡ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਪਾਇਲਟ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਹੈਲੀਕਾਪਟਰ ਵਿੱਚ ਕੁੱਲ 7 ਲੋਕ ਸਵਾਰ ਸਨ।
ਜਾਣਕਾਰੀ ਅਨੁਸਾਰ ਹੈਲੀਕਾਪਟਰ ਨੇ ਕੇਦਾਰਨਾਥ ਮੰਦਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਗੌਰੀਕੁੰਡ ਲਈ ਉਡਾਣ ਭਰੀ ਸੀ। ਸ਼ੁਰੂਆਤੀ ਜਾਣਕਾਰੀ ਵਿੱਚ, ਖਰਾਬ ਮੌਸਮ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉੱਤਰਾਖੰਡ ਸਿਵਲ ਏਵੀਏਸ਼ਨ ਡਿਵੈਲਪਮੈਂਟ ਅਥਾਰਟੀ (UCADA) ਦੇ ਅਨੁਸਾਰ, ਹੈਲੀਕਾਪਟਰ ਵਿੱਚ ਸਵਾਰ ਯਾਤਰੀ ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਦੇ ਹਨ। ਗੌਰੀਕੁੰਡ ਤੋਂ NDRF ਅਤੇ SDRF ਬਚਾਅ ਟੀਮਾਂ ਭੇਜੀਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























