PM Modi : ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਦੂਜਾ ਦਿਨ ; ਅੱਜ ਕੈਨੇਡਾ ਲਈ ਹੋਣਗੇ ਰਵਾਨਾ

ਚੰਡੀਗੜ੍ਹ, 16ਜੂਨ(ਵਿਸ਼ਵ ਵਾਰਤਾ) PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਈਪ੍ਰਸ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਬੀਤੇ ਕੱਲ੍ਹ (15ਜੂਨ ਨੂੰ) ਸਾਈਪ੍ਰਸ ਪਹੁੰਚੇ ਸਨ। ਜਿੱਥੇ ਉਨ੍ਹਾਂ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ। ਅੱਜ ਸਾਈਪ੍ਰਸ ਦੇ ਰਾਸ਼ਟਰਪਤੀ ਭਵਨ ਵਿੱਚ ਮੋਦੀ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਹ ਵਫ਼ਦ ਪੱਧਰ ਦੀ ਗੱਲਬਾਤ ਕਰਨਗੇ। ਫਿਰ ਮੋਦੀ ਸਾਈਪ੍ਰਸ ਤੋਂ ਕੈਨੇਡਾ ਲਈ ਰਵਾਨਾ ਹੋਣਗੇ। ਮੋਦੀ 16-17 ਜੂਨ ਤੱਕ ਇੱਥੇ ਰਹਿਣਗੇ।

ਪ੍ਰਧਾਨ ਮੰਤਰੀ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਆਯੋਜਿਤ ਜੀ7 ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਪ੍ਰਧਾਨ ਮੰਤਰੀ ਮੋਦੀ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਪਹਿਲੀ ਮੁਲਾਕਾਤ ਹੋਵੇਗੀ। ਮਾਰਕ ਕਾਰਨੀ ਜਨਵਰੀ 2025 ਵਿੱਚ ਜਸਟਿਨ ਟਰੂਡੋ ਦੇ ਅਸਤੀਫੇ ਤੋਂ ਬਾਅਦ 14 ਮਾਰਚ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























