Punjab : ਮੌਸਮ ਨੂੰ ਲੈ ਕੇ ਵੱਡੀ ਅਪਡੇਟ; ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ
ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਲੋਕਾਂ ਨੂੰ ਅੱਜ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ 15, 17 ਅਤੇ 18 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ 19 ਅਤੇ 20 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।





















