Big breaking: ਗ੍ਰਹਿ ਮੰਤਰਾਲੇ ਵੱਲੋਂ ਜਨਗਣਨਾ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ

ਨਵੀ ਦਿੱਲੀ, 16 ਜੂਨ (ਵਿਸ਼ਵ ਵਾਰਤਾ): ਜਨਗਣਨਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਜਨਗਣਨਾ ਨੂੰ ਲੈ ਕੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ, ਉਹ ਆਖਰਕਾਰ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਨਗਣਨਾ ਕਰਵਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਜਨਗਣਨਾ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ, ਜਨਗਣਨਾ ਨਾਲ ਸਬੰਧਤ ਵੱਖ-ਵੱਖ ਏਜੰਸੀਆਂ ਸਰਗਰਮ ਹੋ ਜਾਣਗੀਆਂ। ਸਭ ਤੋਂ ਪਹਿਲਾਂ, ਸਟਾਫ ਦੀ ਨਿਯੁਕਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ, ਸਿਖਲਾਈ ਦਿੱਤੀ ਜਾਵੇਗੀ, ਫਿਰ ਫਾਰਮੈਟ ਤਿਆਰ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਫੀਲਡ ਵਰਕ ਦੀ ਯੋਜਨਾਬੰਦੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੀ ਆਬਾਦੀ ਦੀ ਜਨਗਣਨਾ ਸਾਲ 2027 ਦੌਰਾਨ ਕੀਤੀ ਜਾਵੇਗੀ।
ਜਨਗਣਨਾ ਦਾ ਮੁੱਢਲਾ ਡਾਟਾ ਮਾਰਚ 2027 ਵਿੱਚ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਵਿਸਤ੍ਰਿਤ ਡਾਟਾ ਜਾਰੀ ਕਰਨ ਲਈ ਸਾਲ ਦੇ ਅੰਤ ਤੱਕ ਉਡੀਕ ਕਰਨੀ ਪਵੇਗੀ। ਜਨਗਣਨਾ ਦੀ ਪੂਰੀ ਪ੍ਰਕਿਰਿਆ ਲਗਭਗ 21 ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























