Weather Update : ਸੂਬੇ ਵਿੱਚ ਬਦਲਿਆ ਮੌਸਮ ਦਾ ਮਿਜਾਜ਼ ; ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 17ਜੂਨ(ਵਿਸ਼ਵ ਵਾਰਤਾ) Weather Update : ਪੰਜਾਬ ਤੇ ਹਰਿਆਣਾ ਸਮੇਤ ਇਸ ਸਮੇਂ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਨੇ ਜ਼ੋਰ ਫੜਿਆ ਹੋਇਆ ਹੈ, ਇਸ ਦੇ ਚਲਦਿਆਂ ਹੀ ਪੰਜਾਬ ਵਿੱਚ ਅੱਜ ਸਵੇਰੇ ਕਈ ਥਾਵਾਂ ਤੇ ਹੋਈ ਬੂੰਦਾਬਾਂਦੀ ਨਾਲ ਮੌਸਮ ਵਿੱਚ ਬਦਲਾ ਦੇਖਣ ਨੂੰ ਮਿਲਿਆ ਹੈ, ਮੀਂਹ ਤੇ ਹਵਾ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ।

ਆਉਣ ਵਾਲੇ ਦਿਨਾਂ ਵਿੱਚ ਸੂਬੇ ‘ਚ ਗਰਜ-ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 20 ਜੂਨ ਤੱਕ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 8 ਜ਼ਿਲ੍ਹਿਆਂ, ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਹੈ।

ਮੌਨਸੂਨ ਇਸ ਸਮੇਂ ਨਿਰਧਾਰਤ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਚੱਲ ਰਿਹਾ ਹੈ। ਜੇਕਰ ਮਾਨਸੂਨ ਦੀ ਗਤੀ ਇਸੇ ਤਰ੍ਹਾਂ ਰਹੀ ਤਾਂ ਮਾਨਸੂਨ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਪਹੁੰਚ ਜਾਵੇਗਾ। ਇਹ ਅਨੁਮਾਨ ਲਗਾਇਆ ਗਿਆ ਹੈ ਕਿ 25 ਤੋਂ 30 ਜੂਨ ਦੇ ਵਿਚਕਾਰ ਪੰਜਾਬ ਵਿੱਚ ਮਾਨਸੂਨ ਦਸਤਕ ਦੇਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















