Amritsar: ਲਗਾਤਾਰ ਮਿਲ ਰਹੀਆਂ ਧਮਕੀਆਂ ਵਿਚਾਲੇ ਦੀਪਿਕਾ ਲੂਥਰਾ ਨੇ ਚੁੱਕਿਆ ਵੱਡਾ ਕਦਮ
– ਪੁਲਿਸ ਵੱਲੋਂ ਦਿਤੀ ਜਾ ਚੁੱਕੀ ਸੀ ਸਕਿਓਰਟੀ

ਅੰਮ੍ਰਿਤਸਰ, 17 ਜੂਨ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ ਪ੍ਰਭਾਵਕ ਦੀਪਿਕਾ ਲੂਥਰਾ ਨੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਲਗਾਤਾਰ ਮਿਲ ਰਹੀਆਂ ਧਮੀਕਿਆ ਦਰਮਿਆਨ ਦੀਪਿਕਾ ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਬੀਤੇ ਦਿਨੀ ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਵਲੋਂ ਧਮਕੀਆਂ ਮਿਲੀਆਂ ਸਨ।
ਦਰਅਸਲ, ਅਸ਼ਲੀਲ ਕੰਟੇਂਟ ਕਾਰਨ ਅੰਮ੍ਰਿਤਪਾਲ ਮਹਿਰੋ ਨੇ ਉਸਨੂੰ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ, ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਵੀ ਉਸਨੂੰ ਇੱਕ ਧਮਕੀ ਭਰਿਆ ਈਮੇਲ ਭੇਜਣ ਦੀ ਗੱਲ ਵੀ ਸਾਹਮਣੇ ਆਈ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦੀਪਿਕਾ ਲੂਥਰਾ ਨੂੰ ਸਖ਼ਤ ਚੇਤਾਵਨੀ ਦਿੱਤੀ। ਮਹਿਰੋਂ ਨੇ ਕਿਹਾ ਕਿ ਦੀਪਿਕਾ ਨੂੰ ਅਸ਼ਲੀਲ ਸਮੱਗਰੀ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਸਦਾ ਪੰਜਾਬ ਦੇ ਬੱਚਿਆਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਸੀ ਕਿ “ਪਾਰਕਿੰਗ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਹਰ ਸ਼ਹਿਰ ਵਿੱਚ ਹੈ ਅਤੇ ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਲਾਸ਼ ਮਿਲ ਹੀ ਜਾਵੇ।”
ਦੀਪਿਕਾ ਨੇ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਅੰਮ੍ਰਿਤਸਰ ਪੁਲਿਸ ਨੇ ਉਸਦੀ ਸੁਰੱਖਿਆ ਲਈ ਦੋ ਪੁਲਿਸ ਕਰਮਚਾਰੀ ਤਾਇਨਾਤ ਕੀਤੇ। ਇਸ ਦੇ ਨਾਲ ਹੀ ਦੀਪਿਕਾ ਦੀ ਸ਼ਿਕਾਇਤ ‘ਤੇ, ਪੁਲਿਸ ਨੇ ਅੰਮ੍ਰਿਤਪਾਲ ਮਹਿਰੋ ਵਿਰੁੱਧ ਸਾਈਬਰ ਸੈੱਲ ਪੁਲਿਸ ਸਟੇਸ਼ਨ ਵਿੱਚ ਕੇਸ ਵੀ ਦਰਜ ਕੀਤਾ।























