Sonia Gandhi ਪਿਛਲੇ 2 ਦਿਨਾਂ ਤੋਂ ਦਿੱਲੀ ਦੇ ਹਸਪਤਾਲ ‘ਚ ਦਾਖਲ
ਹੁਣ ਕਿਵੇਂ ਹੈ ਸਿਹਤ ਤੇ ਕਦੋਂ ਮਿਲੇਗੀ ਛੁੱਟੀ? ਹਸਪਤਾਲ ਵੱਲੋਂ ਬਿਆਨ ਜਾਰੀ

ਨਵੀ ਦਿੱਲੀ 17 ਜੂਨ (ਵਿਸ਼ਵ ਵਾਰਤਾ): ਸੋਨੀਆ ਗਾਂਧੀ (Sonia Gandhi ) ਪਿਛਲੇ 2 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੋਨੀਆ ਗਾਂਧੀ ਨੂੰ ਐਤਵਾਰ ਦੇਰ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ (SGRH) ਵਿੱਚ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਨੂੰ ਹਸਪਤਾਲ ਵੱਲੋਂ ਜਾਰੀ ਕੀਤੇ ਗਏ ਸਿਹਤ ਅਪਡੇਟ ਅਨੁਸਾਰ, ਸੋਨੀਆ ਦੀ ਸਿਹਤ ਸਥਿਰ ਹੈ। ਉਸਨੂੰ ਪੇਟ ਦੀ ਸਮੱਸਿਆ ਹੈ।
ਹਸਪਤਾਲ ਨੇ ਮੰਗਲਵਾਰ ਦੁਪਹਿਰ ਇੱਕ ਬਿਆਨ ਜਾਰੀ ਕੀਤਾ ਜਿਸ ਵਿੱਚ ਕਿਹਾ ਕਿ ਸੋਨੀਆ ਗਾਂਧੀ (78) ਇਲਾਜ ਪ੍ਰਤੀ ਚੰਗੀ ਪ੍ਰਤੀਕਿਰਿਆ ਦੇ ਰਹੀ ਹੈ, ਪਰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹਸਪਤਾਲ ਦੇ ਅਨੁਸਾਰ, ਸੋਨੀਆ ਗਾਂਧੀ ਨੂੰ ਪੇਟ ਸੰਬੰਧੀ ਸਮੱਸਿਆਵਾਂ ਕਾਰਨ 15 ਜੂਨ (ਐਤਵਾਰ) ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਇਸ ਸਮੇਂ ਨਿਗਰਾਨੀ ਹੇਠ ਹੈ।
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਪਡੇਟ ਬਾਰੇ ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾਕਟਰ ਨੇ ਕਿਹਾ, “ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ। ਇਸ ਦੇ ਨਾਲ ਹੀ, ਉਨ੍ਹਾਂ ਦੀ ਖੁਰਾਕ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਹ ਨਿਗਰਾਨੀ ਹੇਠ ਹਨ। ਹਸਪਤਾਲ ਤੋਂ ਉਨ੍ਹਾਂ ਦੀ ਛੁੱਟੀ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ।”






















