ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ
ਜਾਣੋ ਕੀ ਹੈ ਕਾਰਨ

ਲੁਧਿਆਣਾ, 18 ਜੂਨ (ਵਿਸ਼ਵ ਵਾਰਤਾ): (Punjab)ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਲਕੇ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ‘ਚ ਕੁਲ 174,437 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼੍ਰੋਮਣੀ ਅਕਾਲੀ ਦਲ (Punjab) ਨੇ ਇੱਥੇ ਪਰੋਪਕਾਰ ਸਿੰਘ ਘੁੰਮਣ ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ,ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਵੀਰਵਾਰ (19 ਜੂਨ) ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟ ਪਾਉਣ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਗਠਨ ਵਿੱਚ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਛੁੱਟੀ ਦਿੱਤੀ ਜਾਵੇਗੀ। ਛੁੱਟੀ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨਾ ਦਾ ਸਾਹਮਣਾ ਕਰਨਾ ਪਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















