Punjab : ਲੁਧਿਆਣਾ ਨਗਰ ਨਿਗਮ ਨੇ ਅਧਿਕਾਰੀਆਂ /ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ
ਤਿੰਨ ਮਹੀਨੇ ਕੋਈ ਵੀ ਅਧਿਕਾਰੀ/ਕਰਮਚਾਰੀ ਨਹੀਂ ਲੈ ਸਕੇਗਾ ਛੁੱਟੀਆਂ; ਹੁਕਮ ਜਾਰੀ

ਲੁਧਿਆਣਾ, 18 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਨਗਰ ਨਿਗਮ ਨੇ ਇੱਕ ਵੱਡਾ ਫੈਸਲਾ ਲਿਆ ਹੈ। ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਲੁਧਿਆਣਾ ਨਗਰ ਨਿਗਮ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਹੁਣ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਛੁੱਟੀ ‘ਤੇ ਨਹੀਂ ਜਾ ਸਕਣਗੇ। ਨਗਰ ਨਿਗਮ ਪ੍ਰਸ਼ਾਸਨ ਨੇ ਇਸ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, 15 ਜੂਨ, 2025 ਤੋਂ 30 ਸਤੰਬਰ, 2025 ਤੱਕ ਕਿਸੇ ਵੀ ਨਿਗਮ ਕਰਮਚਾਰੀ ਜਾਂ ਅਧਿਕਾਰੀ ਲਈ ਕਿਸੇ ਵੀ ਤਰ੍ਹਾਂ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਸ਼ਹਿਰ ਵਿੱਚ ਪਾਣੀ ਭਰਨ, ਸੈਨੀਟੇਸ਼ਨ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















