• Latest
  • Trending
PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

4 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

4 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

5 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

5 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

5 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

7 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

8 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

8 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

9 hours ago
Hindi News
English News
Saturday, August 22, 2026
No Result
View All Result
27 °c
Chandigarh
30 ° Sat
30 ° Sun
31 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ: ਅਮਨ ਅਰੋੜਾ

June 18, 2025
in ਖਬਰਾਂ, ਪੰਜਾਬ
PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ
PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ
ਨਿਰਧਾਰਤ ਸਮਾਂ ਸੀਮਾ ਅੰਦਰ 99.98 ਫ਼ੀਸਦੀ ਸੇਵਾਵਾਂ ਪ੍ਰਦਾਨ ਕੀਤੀਆਂ, 48 ਲੱਖ ਤੋਂ ਵੱਧ ਨਾਗਰਿਕਾਂ ਨੇ ਲਿਆ ਲਾਭ: ਅਮਨ ਅਰੋੜਾ
ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ

PUNJAB ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ
ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ); PUNJAB ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।

ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਦਾਨ ਕੀਤੀਆਂ ਗਈਆਂ ਅਤੇ ਮਹਿਜ਼ 5868 ਸੇਵਾਵਾਂ (0.12 ਫ਼ੀਸਦੀ) ਦੀ ਡਿਲੀਵਰੀ ਵਿੱਚ ਨਿਰਧਾਰਤ ਸਮਾਂ-ਸੀਮਾ ਤੋਂ ਵੱਧ ਸਮਾਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਭਾਵੀ ਪ੍ਰਣਾਲੀ ਨੂੰ ਉਜਾਗਰ ਕਰਦੀ ਹੈ ਅਤੇ ਭਾਰਤ ਸਰਕਾਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਨੂੰ ਪਹਿਲਾ ਦਰਜਾ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਾਰ-ਵਾਰ ਦੇਰੀ ਕਰਨ ਵਾਲਿਆਂ ਅਤੇ ਬੇਲੋੜੇ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੇਵਾਵਾਂ ਪ੍ਰਦਾਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪ੍ਰਮੁੱਖ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੇ ਸਰਟੀਫ਼ਿਕੇਟ ਸਬੰਧੀ ਅਰਜ਼ੀਆਂ ਦੀ ਡਿਜੀਟਲ ਤਸਦੀਕ ਕਰਨ ਲਈ ਲਗਭਗ 98 ਫੀਸਦ ਅਧਿਕਾਰੀਆਂ ਅਤੇ ਸਥਾਨਕ ਪ੍ਰਤੀਨਿਧੀਆਂ, ਜਿਨ੍ਹਾਂ ਵਿੱਚ ਪਟਵਾਰੀ, ਨਗਰ ਕੌਂਸਲਰ (ਐਮ.ਸੀ.), ਸਰਪੰਚ ਅਤੇ ਨੰਬਰਦਾਰ ਸ਼ਾਮਲ ਹਨ, ਦੀਆਂ ਲਾਗਇਨ ਆਈਡੀਜ਼ ਬਣਾ ਕੇ ਆਨਲਾਈਨ ਤਸਦੀਕ ਲਈ ਆਨਬੋਰਡ ਕਰ ਦਿੱਤਾ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਦੀ ਪਰੇਸ਼ਾਨੀ ਨੂੰ ਘਟਾਉਣਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਖੁਦ ਦਫਤਰਾਂ ਦੇ ਚੱਕਰ ਕੱਟਣ ਦੀ ਜ਼ਰੂਰਤ ਨੂੰ ਖਤਮ ਕਰਕੇ ਕੁਸ਼ਲਤਾ ਨੂੰ ਵਧਾਉਣਾ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੇ ਸੇਵਾ ਪ੍ਰਦਾਨ ਕਰਨ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਅਤੇ ਪਾਰਦਰਸ਼ਤਾ, ਜਵਾਬਦੇਹੀ ਤੇ ਨਿਰਧਾਰਤ ਸੀਮਾਂ-ਸੀਮਾਂ ਅੰਦਰ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ ਅਤੇ ਨਾਗਰਿਕਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਅਧਿਕਾਰੀਆਂ ਨੂੰ ਨਾਗਰਿਕ ਸੇਵਾ ਡਿਲੀਵਰੀ ਪੋਰਟਲ (connect.punjab.gov.in) ਨੂੰ ਉਪਭੋਗਤਾਵਾਂ ਲਈ ਹੋਰ ਸੁਖਾਲਾ, ਕੁਸ਼ਲ ਅਤੇ ਆਸਾਨ ਪਹੁੰਚ ਵਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਇੱਕ ਸਵੈ-ਸੇਵਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਜਾਂ ਵਿਭਾਗ ਵਿੱਚ ਜਾਣ ਦੀ ਲੋੜ ਨਾ ਪਵੇ ਸਗੋਂ ਉਹ ਆਪਣੇ ਘਰ ਬੈਠੇ ਆਨਲਾਈਨ ਸੇਵਾਵਾਂ ਹਾਸਲ ਕਰ ਸਕਣ। ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਸ ਪੋਰਟਲ ਨੂੰ ਜਲਦੀ ਮੁੜ ਡਿਜ਼ਾਈਨ ਕੀਤਾ ਜਾਵੇਗਾ ਅਤੇ ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਮਜ਼ਬੂਤ ਜਨਤਕ ਸ਼ਿਕਾਇਤ ਨਿਵਾਰਣ ਵਿਧੀ ਨੂੰ ਯਕੀਨੀ ਬਣਾਇਆ ਜਾਵੇਗਾ।

Tags: AAP PunjabBreaking news in PunjabiLatest News In PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 