Ludhiana West by-election: ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਪਾਈ ਵੋਟ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਤੋਂ ਜਾਰੀ ਹੈ। ਲੁਧਿਆਣਾ ਪੱਛਮੀ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਆਪਣੀ ਵੋਟ ਪਾਉਣ ਲਈ ਜੀ.ਜੀ.ਐਨ. ਪਬਲਿਕ ਸਕੂਲ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਦਾਅਵਾ ਕੀਤਾ ਕਿ ਸਾਨੂੰ ਬਹੁਤ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਸੱਚਮੁੱਚ ਚੰਗਾ ਮਹਿਸੂਸ ਹੋ ਰਿਹਾ ਹੈ। ਇਹ ਬਹੁਤ ਉਤਸ਼ਾਹਜਨਕ ਹੈ

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਭਾਜਪਾ ਵੱਲੋਂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਘੁੰਮਣ ਸਣੇ 14 ਉਮੀਦਵਾਰ ਚੋਣ ਮੈਦਾਨ ਦੇ ਵਿੱਚ ਹਨ। ਇਸ ਉਪ ਚੋਣ ਵਿੱਚ 1,75,469 ਵੋਟਰ ਆਪਣੇ ਨਵੇਂ ਵਿਧਾਇਕ ਦੀ ਚੋਣ ਕਰਨਗੇ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ “ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।”
ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ‘ਤੇ ਮੋਬਾਈਲ ਡਿਪਾਜ਼ਿਟ ਅਤੇ ਸੀਸੀਟੀਵੀ ਨਿਗਰਾਨੀ ਦੇ ਪ੍ਰਬੰਧ ਕੀਤੇ ਹਨ। ਕੁੱਲ 235 ਕੈਮਰੇ ਲਗਾਏ ਗਏ ਹਨ। ਪੂਰੀ ਚੋਣ ਦੀ ਨਿਗਰਾਨੀ ਏਕੀਕ੍ਰਿਤ ਕਮਾਂਡ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ 776 ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਕੇਂਦਰੀ ਅਤੇ ਰਾਜ ਕਰਮਚਾਰੀ, ਬੈਂਕ ਅਤੇ ਜਨਤਕ ਖੇਤਰ ਦੇ ਅਧਿਕਾਰੀ ਸ਼ਾਮਲ ਹਨ, ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ।























