Bollywood News : ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਅੰਤਿਮ ਸਸਕਾਰ ਅੱਜ

ਚੰਡੀਗੜ੍ਹ, 19ਜੂਨ(ਵਿਸ਼ਵ ਵਾਰਤਾ) Bollywood News : ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਕਾਰੋਬਾਰੀ ਸੰਜੇ ਕਪੂਰ ਜਿਨ੍ਹਾਂ ਦਾ 12 ਜੂਨ ਨੂੰ ਦੇਹਾਂਤ ਹੋ ਗਿਆ ਸੀ ਦਾ ਅੱਜ 7 ਦਿਨਾਂ ਬਾਅਦ,19 ਜੂਨ ਨੂੰ ਅੰਤਿਮ ਸੰਸਕਾਰ ਦਿੱਲੀ ਵਿੱਚ ਹੋਵੇਗਾ। ਪਰਿਵਾਰ ਨੇ ਇਸ ਸੰਬੰਧੀ ਇੱਕ ਪ੍ਰੈਸ ਨੋਟ ਜਾਰੀ ਕੀਤਾ ਹੈ। ਸੰਜੇ ਕਪੂਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿੱਚ ਹੋਵੇਗਾ। ਇਸ ਤੋਂ ਬਾਅਦ, ਉਨ੍ਹਾਂ ਦੀ prayer meet ceremony 22 ਜੂਨ ਨੂੰ ਦਿੱਲੀ ਦੇ ਤਾਜ ਪੈਲੇਸ ਹੋਟਲ ਵਿੱਚ ਸ਼ਾਮ 4 ਤੋਂ 5 ਵਜੇ ਤੱਕ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























