President ਦ੍ਰੋਪਦੀ ਮੁਰਮੂ ਦਾ ਅੱਜ ਹੈ ਜਨਮਦਿਨ
PM ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀ ਦਿੱਲੀ, 20 ਜੂਨ (ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ (President) ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਮੁਰਮੂ ਨੂੰ ਇੱਕ ਅਜਿਹੀ ਸਖਸ਼ੀਅਤ ਦੱਸਿਆ ਹੈ ਜਿਸਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ, ਮਲਿਕਾਰੁਜਨ ਖੜਗੇ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਨੇਤਾਵਾਂ ਨੇ ਵੀ ਰਾਸ਼ਟਰਪਤੀ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪੋਸਟ ਵਿੱਚ, ਉਨ੍ਹਾਂ ਲਿਖਿਆ “ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਦਾ ਜੀਵਨ ਅਤੇ ਅਗਵਾਈ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।ਜਨ ਸੇਵਾ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਰਿਆਂ ਲਈ ਉਮੀਦ ਅਤੇ ਤਾਕਤ ਦੀ ਕਿਰਨ ਹੈ। ਉਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਪਛੜੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ।ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੇਵੇ।”























