
ਪੰਚਾਂ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ
ਚੰਡੀਗੜ•, 22 ਦਸਬੰਰ: ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ ਜਦ ਕਿ ਪੰਚਾਂ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਦੀਆਂ 13276 ਪੰਚਾਇਤਾਂ ਲਈ ਸਰਪੰਚੀ ਲਈ 49261 ਨਾਮਜ਼ਦਗੀਆਂ ਦਾਇਰ ਹੋਈਆਂ ਸਨ ਜਿਨੋਂ ਵਿੱਚੋਂ 3128 ਨਾਮਜ਼ਦਗੀਆਂ ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਂ ਦੇ ਲਈ 165453 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ ਜਿਨਾਂ ਵਿਚੋਂ 8296 ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੇ ਗਏ ਅਤੇ 144662 ਦੇ ਕਾਗਜ਼ ਦਰੁੱਸਤ ਪਾਏ ਗਏ ਹਨ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















