Ludhiana ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ
ਇਸ ਪਾਰਟੀ ਨੂੰ ਮਿਲੀ ਲੀਡ

ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸਥਾਪਤ ਗਿਣਤੀ ਕੇਂਦਰ ਵਿੱਚ ਗਿਣਤੀ ਜਾ ਰਹੀ ਹੈ।
ਦੱਸ ਦਈਏ ਕਿ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਪਹਿਲੇ ਦੌਰ ਵਿੱਚ ‘ਆਪ’ ਉਮੀਦਵਾਰ ਨੂੰ ਲੀਡ ਮਿਲੀ। ‘ਆਪ’ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ ਹਨ। ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ ਹੈ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























