Weather Update : ਸੂਬੇ ‘ਚ ਮੌਨਸੂਨ ਦੇ ਆਉਣ ਨਾਲ ਬਦਲਿਆ ਮੌਸਮ ; ਅੱਜ ਮੀਂਹ ਅਤੇ ਹਨ੍ਹੇਰੀ ਨੂੰ ਲੈਕੇ ਅਲਰਟ ਜਾਰੀ

ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)Weather Update : ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰੀ-ਮੌਨਸੂਨ ਦੇ ਦਸਤਕ ਦੇਣ ਨਾਲ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 3.9 ਡਿਗਰੀ ਘੱਟ ਹੈ। ਅਗਲੇ 36 ਘੰਟਿਆਂ ਵਿੱਚ ਮੌਨਸੂਨ ਹੋਰ ਰਫਤਾਰ ਫੜੇਗਾ ਤੇ ਮੌਸਮ ਵਿੱਚ ਹੋਰ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ 30 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਪਟਿਆਲਾ, ਮੋਹਾਲੀ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦਰਮਿਆਨੀ ਬਾਰਿਸ਼, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















