Punjab : ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਹਾਰਨ ਮਗਰੋਂ ਪੰਜਾਬ ਕਾਂਗਰਸ ‘ਚ ਵੱਡੀ ਉਥਲ ਪੁਥਲ
– ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਕੇਸੀ ਵੇਣੂਗੋਪਾਲ ਨੂੰ ਭੇਜਿਆ ਅਸਤੀਫ਼ਾ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਹਾਰਨ ਮਗਰੋਂ ਕਾਂਗਰਸ ਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਰਗਟ ਸਿੰਘ ਨੇ ਇਹ ਫੈਸਲਾ ਲੁਧਿਆਣਾ ਚੋਣਾਂ ਵਿੱਚ ਹਾਰ ਤੋਂ ਬਾਅਦ ਲਿਆ ਹੈ। ਕਾਂਗਰਸ ਦੇ ਸਾਬਕਾ ਸਾਂਸਦ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਦੋਵਾਂ ਨੇ ਆਪਣਾ ਅਸਤੀਫਾ ਕਾਂਗਰਸ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਭੇਜਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਚੋਣ ਹਾਰਨ ਤੋਂ ਤੁਰੰਤ ਬਾਅਦ, ਭਾਰਤ ਭੂਸ਼ਣ ਆਸ਼ੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੈਂ ਲੁਧਿਆਣਾ ਚੋਣਾਂ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਮੰਨਿਆ ਜਾ ਰਿਹਾ ਹੈ ਕਿ ਵਿਧਾਇਕ ਪਰਗਟ ਸਿੰਘ ਸਿੰਘ ਅਤੇ ਕਿੱਕੀ ਢਿੱਲੋਂ ਨੇ ਵੀ ਲੁਧਿਆਣਾ ਚੋਣਾਂ ਵਿੱਚ ਹਾਰ ਦੇ ਮੱਦੇਨਜ਼ਰ ਅਸਤੀਫ਼ਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























