Punjab : ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ RAID
– ਸਵੇਰ ਤੋਂ ਹੀ ਚੱਲ ਰਹੀ ਜਾਂਚ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿਚ ਸਥਿਤ ਮਜੀਠੀਆ ਦੀ ਰਿਹਾਇਸ਼ ਵਿਖੇ ਸਵੇਰ ਤੋਂ ਹੀ ਵਿਜੀਲੈਂਸ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਬਿਕਰਮ ਸਿੰਘ ਮਜੀਠੀਆ ਦੇ ਘਰ ਕਿਹੜੇ ਮਾਮਲੇ ਵਿੱਚ ਛਾਪਾ ਮਾਰਿਆ ਜਾ ਰਿਹਾ ਹੈ, ਉਸ ਬਾਰੇ ਵਿਜੀਲੈਂਸ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮੌਕੇ ‘ਤੇ ਮੌਜੂਦ ਹਨ, ਜਿਸ ਤੋਂ ਛਾਪੇਮਾਰੀ ਦੀ ਗੰਭੀਰਤਾ ਅਤੇ ਮਹੱਤਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਰੀਬ 25 ਥਾਵਾਂ ‘ਤੇ ਵਿਜੀਲੈਂਸ ਛਾਪੇਮਾਰੀ ਕੀਤੀ ਜਾ ਰਹੀ ਹੈ। ਜੇਕਰ ਇਕੱਲੇ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਅੱਜ 9 ਥਾਵਾਂ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























