• Latest
  • Trending
Amarnath Yatra ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ DGP ਅਰਪਿਤ ਸ਼ੁਕਲਾ

Amarnath Yatra ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ DGP ਅਰਪਿਤ ਸ਼ੁਕਲਾ

1 year ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

10 minutes ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

39 minutes ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

51 minutes ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

1 hour ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

2 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

2 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

2 hours ago
ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

2 hours ago
ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

3 hours ago
ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

3 hours ago
CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

3 hours ago
ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

3 hours ago
Hindi News
English News
Thursday, October 15, 2026
No Result
View All Result
23 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amarnath Yatra ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ DGP ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

June 25, 2025
in ਖਬਰਾਂ, ਪੰਜਾਬ
Amarnath Yatra ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ DGP ਅਰਪਿਤ ਸ਼ੁਕਲਾ

Amarnath Yatra ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ DGP ਅਰਪਿਤ ਸ਼ੁਕਲਾ

— ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

— ਸਮਾਜ-ਵਿਰੋਧੀ ਤੱਤਾਂ ‘ਤੇ ਡਰੋਨ ਨਿਗਰਾਨ ਪ੍ਰਣਾਲੀਆਂ ਰਾਹੀਂ ਰੱਖੀ ਜਾਵੇਗੀ ਨਜ਼ਰ

— ਯਾਤਰਾ ਰੂਟ ਨੂੰ ਕਮਾਂਡੈਂਟ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਖੇਤਰਾਂ ਵਿੱਚ ਵੰਡਿਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ਪਠਾਨਕੋਟ, 25 ਜੂਨ (ਵਿਸ਼ਵ ਵਾਰਤਾ): ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।
ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ।
ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਇੱਕ ਵਿਆਪਕ ਉੱਚ-ਪੱਧਰੀ ਸੁਰੱਖਿਆ ਅਤੇ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਪਠਾਨਕੋਟ ਵਿੱਚ ਹੋਈ ਇਸ ਮੀਟਿੰਗ ਦੌਰਾਨ ਚੱਲ ਰਹੀ ਅਮਰਨਾਥ ਯਾਤਰਾ ਸਬੰਧੀ ਰਣਨੀਤਕ ਤਿਆਰੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਠਾਨਕੋਟ ਦੀ ਰਣਨੀਤਕ ਸਥਿਤੀ ਜਿਸ ਦੀ ਪਾਕਿਸਤਾਨ ਨਾਲ 26.385 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ ਅਤੇ ਜਿੱਥੇ ਮਹੱਤਵਪੂਰਨ ਰੱਖਿਆ ਯੂਨਿਟਾਂ ਸਥਿਤ ਹਨ, ਨੂੰ ਦੇਖਦਿਆਂ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਧਰ ਵਿੱਚ ਹੋਰ ਵਾਧਾ ਕਰਦਿਆਂ ਕਮਾਂਡੈਂਟ ਰੈਂਕ ਦੇ ਅਧਿਕਾਰੀ ਨੂੰ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਇੰਚਾਰਜ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਮਾਂਡੈਂਟ-ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰਾ ਰੂਟ ਨੂੰ ਪੁਖਤਾ ਪ੍ਰਬੰਧਾਂ ਵਾਲੇ ਸੁਰੱਖਿਆ ਖੇਤਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ 24 ਘੰਟੇ ਜ਼ਮੀਨੀ ਪੱਧਰ ਦੀ ਨਿਗਰਾਨੀ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ ਰਿਸਪਾਂਸ ਸਮਰੱਥਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਾਕਾ ਮਾਧੋਪੁਰ ਵਿਖੇ 24 ਘੰਟੇ ਕਾਰਜਸ਼ੀਲ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਸਾਰੇ ਵਾਹਨਾਂ ਅਤੇ ਸ਼ਰਧਾਲੂਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਦਾ ਹੈ, ਵੱਲੋਂ ਕੀਤੀ ਜਾ ਰਹੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਤਾ ਲਗਾਉਣ ਅਤੇ ਉਸ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਲੰਗਰ (ਕਮਿਊਨਿਟੀ ਕਿਚਨ) ਸਥਾਨਾਂ, ਧਾਰਮਿਕ ਸਥਾਨਾਂ ਅਤੇ ਪੂਰੇ ਯਾਤਰਾ ਰੂਟ ਸਮੇਤ ਸੰਵੇਦਨਸ਼ੀਲ ਥਾਵਾਂ ‘ਤੇ ਰੋਜ਼ਾਨਾ ਐਂਟੀ ਸਾਬੋਟੇਜ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਜੰਮੂ ਅਤੇ ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਮੋਬਾਈਲ ਨਿਗਰਾਨ ਯੂਨਿਟਾਂ, ਹਾਈ-ਰੈਜ਼ੋਲੂਸ਼ਨ ਸੀਸੀਟੀਵੀ ਨਿਗਰਾਨੀ, ਡਰੋਨ-ਅਧਾਰਤ ਹਵਾਈ ਨਿਗਰਾਨੀ, ਜੀਪੀਐਸ-ਸਮਰਥਿਤ ਗਸ਼ਤ ਅਤੇ ਅਸਲ ਸਮੇਂ ਦੀਆਂ ਰਿਪੋਰਟਿੰਗ ਵਿਧੀਆਂ ਸਮੇਤ ਵਾਧੂ ਤਕਨੀਕੀ ਸਹਾਇਤਾ ਦੀ ਵਰਤੋਂ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੁਲਿਸ ਵੱਲੋਂ ਯਾਤਰਾ ਰੂਟ ‘ਤੇ ਸਥਿਤ ਪੈਟਰੋਲ ਪੰਪਾਂ, ਢਾਬਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਸੜਕ ਕਿਨਾਰੇ ਸਥਿਤ ਹੋਰ ਅਦਾਰਿਆਂ ਦੇ ਮਾਲਕਾਂ ਅਤੇ ਸਟਾਫ ਨੂੰ ਜਾਣਕਾਰੀ ਅਤੇ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਅਸਾਧਾਰਨ ਗਤੀਵਿਧੀ, ਸ਼ੱਕੀ ਵਸਤੂਆਂ ਜਾਂ ਅਣਪਛਾਤੇ ਵਿਅਕਤੀਆਂ ਬਾਰੇ ਬਿਨਾਂ ਦੇਰੀ ਦੇ ਨਜ਼ਦੀਕੀ ਥਾਣੇ ਨੂੰ ਜਾਣਕਾਰੀ ਦੇ ਸਕਣ।
ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਏਆਈਜੀ ਸੁਖਮਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਕਠੂਆ ਡਾ. ਰਾਕੇਸ਼ ਮਿਨਹਾਸ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਭਾਰਤੀ ਫੌਜ, ਭਾਰਤੀ ਹਵਾਈ ਸੈਨਾ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਸ਼ਾਮਲ ਸਨ।

Tags: Amarnath YatraDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

by Navjot
October 15, 2026
0

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ 'ਤੇ ਕੀਤਾ ਵਿਚਾਰ-ਵਟਾਂਦਰਾ   ਏਥਨਜ਼, 15...

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
October 15, 2026
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

Most Popular

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
3 weeks ago
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 