NIA ਨੇ ਬੁਢਲਾਡਾ ‘ਚ ਨਾਮੀ ਯੂਟਿਊਬਰ ਦੇ ਘਰ ਮਾਰਿਆ ਛਾਪਾ

ਮਾਨਸਾ, 26 ਜੂਨ (ਵਿਸ਼ਵ ਵਾਰਤਾ): ਐਨਆਈਏ ਨੇ ਬੁਢਲਾਡਾ ਕਸਬੇ ਵਿੱਚ ਯੂਟਿਊਬਰ ਸੁਖਬੀਰ ਸਿੰਘ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਸਾਰੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਡੇਟਾ ਦੀ ਜਾਂਚ ਕੀਤੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਵੀ ਕੀਤੀ।
ਜਾਣਕਾਰੀ ਅਨੁਸਾਰ ਆਈਐਨਏ ਟੀਮ ਦੇ ਅੱਧਾ ਦਰਜਨ ਅਧਿਕਾਰੀਆਂ ਨੇ ਵੀਰਵਾਰ ਸਵੇਰੇ ਬੁਢਲਾਡਾ ਦੇ ਅਹਿਮਦਪੁਰ ਰੋਡ ‘ਤੇ ਰਹਿਣ ਵਾਲੇ ਬਲਵਿੰਦਰ ਸਿੰਘ ਦੇ ਪੁੱਤਰ ਯੂਟਿਊਬਰ ਸੁਖਬੀਰ ਸਿੰਘ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਉਸਦੇ ਪਿਤਾ ਅਤੇ ਘਰ ਵਿੱਚ ਮੌਜੂਦ ਹੋਰ ਲੋਕਾਂ ਦੇ ਮੋਬਾਈਲ ਫੋਨ ਵੀ ਚੈੱਕ ਕੀਤੇ ਅਤੇ ਉਨ੍ਹਾਂ ਤੋਂ ਸੁਖਬੀਰ ਬਾਰੇ ਪੁੱਛਗਿੱਛ ਵੀ ਕੀਤੀ।
ਹਾਲਾਂਕਿ, ਟੀਮ ਵਿੱਚ ਮੌਜੂਦ ਅਧਿਕਾਰੀਆਂ ਨੇ ਮੀਡੀਆ ਨੂੰ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਯੂਟਿਊਬਰ ਸੁਖਬੀਰ ਸਿੰਘ ਇਸ ਸਮੇਂ ਮੋਹਾਲੀ ਵਿੱਚ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਪਾਕਿਸਤਾਨ ਵਿੱਚ ਬੈਠੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲਬਾਤ ਬਾਰੇ ਸੁਖਬੀਰ ਦੇ ਘਰ ਛਾਪਾ ਮਾਰਿਆ ਹੈ, ਪਰ ਜਦੋਂ ਆਈਐਨਏ ਟੀਮ ਦੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























