• Latest
  • Trending
ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ : ਕੈਪਟਨ ਅਮਰਿੰਦਰ ਸਿੰਘ

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ : ਕੈਪਟਨ ਅਮਰਿੰਦਰ ਸਿੰਘ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ : ਕੈਪਟਨ ਅਮਰਿੰਦਰ ਸਿੰਘ

December 25, 2018
in ਪੰਜਾਬ
ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ : ਕੈਪਟਨ ਅਮਰਿੰਦਰ ਸਿੰਘ

–  ਕਾਨੂੰਨ ਆਪਣੇ ਹੱਥ ‘ਚ ਲੈਣ ਵਿਰੁੱਧ ਅਕਾਲੀਆਂ ਨੂੰ ਤਾੜਨਾ
– ਲੁਧਿਆਣਾ ਪੁਲੀਸ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ)-   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ।

ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਉਸ ਦੀ ਪਾਰਟੀ ਦੇ ਵਰਕਰਾਂ ਦੀ ਇਸ ਘਿਨਾਉਣੀ ਕਾਰਵਾਈ ਲਈ ਤੁਰੰਤ ਮੁਆਫੀ ਮੰਗਣ ਲਈ ਆਖਿਆ ਕਿਉਂ ਜੋ ਅਕਾਲੀ ਵਰਕਰ ਅਗਾਮੀ ਚੋਣਾਂ ਵਿੱਚ ਵੋਟਾਂ ਹਾਸਲ ਲਈ ਅਜਿਹੇ ਕਦਮ ਚੁੱਕ ਰਹੇ ਹਨ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਅਜਿਹੀਆਂ ਹੋਛੀਆਂ ਤੇ ਨਿੰਦਣਯੋਗ ਕਾਰਵਾਈਆਂ ਨਾਲ ਤਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਭਾਈਚਾਰੇ ਵਿਰੁੱਧ ਕੀਤੇ ਗੁਨਾਹਾਂ ਤੇ ਪਾਪਾਂ ਤੋਂ ਮੁਆਫੀ ਨਹੀਂ ਮਿਲਣ ਵਾਲੀ।

ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪੁਲੀਸ ਨੂੰ ਹਿੰਸਾ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਤੁਰੰਤ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਅਕਾਲੀਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਦੇ 10 ਵਰ੍ਹਿਆਂ ਦੇ ਸ਼ਾਸਨਕਾਲ ਦੌਰਾਨ ਕੀਤੇ ਗੁਨਾਹਾਂ ਕਰਕੇ ਉਨ੍ਹਾਂ ਦੀ ਪਾਰਟੀ ਦੀ ਸ਼ਾਖ ਪੂਰੀ ਤਰ੍ਹਾਂ ਖੁਰ ਚੁੱਕੀ ਹੈ ਅਤੇ ਹੁਣ ਲੋਕਾਂ ਦਾ ਸਮਰਥਨ ਜੁਟਾਉਣ ਲਈ ਤਰਲੋਮੱਛੀ ਹੋ ਰਹੇ ਬਾਦਲ ਤੇ ਉਨ੍ਹਾਂ ਦੇ ਸਮਰਥਕ ਨੀਵੇਂ ਪੱਧਰ ‘ਤੇ ਡਿੱਗ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਇਸ ਗੱਲ ਦਾ ਭਲੀ-ਭਾਂਤ ਪਤਾ ਹੈ ਕਿ 1984 ਦੇ ਸਿੱਖ ਦੰਗਿਆਂ ਵਿੱਚ ਗਾਂਧੀ ਪਰਿਵਾਰ ਦਾ ਨਾਂ ਕਦੀ ਵੀ ਨਹੀਂ ਆਇਆ ਪਰ ਉਹ ਫਿਰ ਵੀ ਸਿਆਸੀ ਲਾਹਾ ਖੱਟਣ ਲਈ ਇਸ ਮਾਮਲੇ ਵਿੱਚ ਗਾਂਧੀ ਪਰਿਵਾਰ ਨੂੰ ਲਪੇਟ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿਹਾ ਕਿ ’84 ਦੇ ਸਿੱਖ ਦੰਗਿਆਂ ਵਿਰੁੱਧ ਹਿੰਸਾ ਵਿੱਚ ਕੁਝ ਕੁ ਕਾਂਗਰਸੀਆਂ ਤੋਂ ਇਲਾਵਾ ਭਾਜਪਾ ਅਤੇ ਆਰ.ਐਸ.ਐਸ. ਦੇ ਵਰਕਰਾਂ ਵੀ ਸ਼ਾਮਲ ਸਨ ਅਤੇ ਅਦਾਲਤਾਂ ਇਨ੍ਹਾਂ ਖਿਲਾਫ਼ ਕਾਰਵਾਈ ਕਰਨ ਲਈ ਆਪਣਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾ ਚੁੱਕੀ ਹੈ ਅਤੇ ਦੰਗਿਆਂ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Îਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੰਗਿਆਂ ਦੇ ਮੱਦੇਨਜ਼ਰ ਗਾਂਧੀ ਪਰਿਵਾਰ ਦੀ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਹੁੰਦੀ ਤਾਂ ਪੀੜਤਾਂ ‘ਚੋਂ ਕੁਝ ਲੋਕ ਤਾਂ ਉਨ੍ਹਾਂ ਦਾ ਨਾਂ ਲੈਂਦੇ। ਮੁੱਖ ਮੰਤਰੀ ਨੇ ਕਿਹਾ ਕਿ ਦੰਗਿਆਂ ਤੋਂ ਬਾਅਦ ਉਹ ਤਾਂ ਨਿੱਜੀ ਤੌਰ ‘ਤੇ ਪੀੜਤਾਂ ਨੂੰ ਮਿਲਣ ਲਈ ਸ਼ਰਨਾਰਥੀ ਕੈਂਪਾਂ ਵਿੱਚ ਗਏ ਹਨ ਜਦਕਿ ਸੁਖਬੀਰ ਆਪਣਾ ਬੋਰੀ-ਬਿਸਤਰਾ ਗੋਲ ਕਰਕੇ ਅਮਰੀਕਾ ਚਲਾ ਗਿਆ ਸੀ ਜਿਸ ਕਰਕੇ ਉਸ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਉੱਕਾ ਹੀ ਜਾਣਕਾਰੀ ਨਹੀਂ ਹੈ।

Îਮੁੱਖ ਮੰਤਰੀ ਨੇ ਕਿਹਾ ਕਿ ਨਿਰਾਸ਼ਾ ‘ਚ ਡੁੱਬੇ ਅਕਾਲੀ ਸਿਆਸੀ ਲਾਹਾ ਖੱਟਣ ਲਈ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਰਹੇ ਹਨ ਜਿਸ ਦੀ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕਰਕੇ ਹਾਸਲ ਕੀਤੀ ਅਮਨ-ਸ਼ਾਂਤੀ ਵਿੱਚ ਕਿਸੇ ਨੂੰ ਵੀ ਵਿਘਨ ਨਹੀਂ ਪਾਉਣ ਦੇਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

by Navjot
3 weeks ago
0

  ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 