Punjab : ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ; AAP ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਹੋਇਆ ਦਿਹਾਂਤ
– CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਨ੍ਹਾਂ ਨੇ ਇਲਾਜ ਦੌਰਾਨ ਆਖਰੀ ਸਾਹ ਲਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ “ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























